Home » MSP ਨੂੰ ਲੈ ਕੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ …
Home Page News India India News

MSP ਨੂੰ ਲੈ ਕੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ …

Spread the news

ਘੱਟੋ-ਘੱਟ ਸਮਰਥਨ ਮੁੱਲ (ਐਮ.ਐੱਸ.ਪੀ.) ‘ਤੇ ਕਮੇਟੀ ਦੇ ਗਠਨ ਨੂੰ ਲੈ ਕੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ (Union Agriculture Minister Narinder Singh Tomar) ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਘੱਟੋ-ਘੱਟ ਸਮਰਨ ਮੁੱਲ ‘ਤੇ ਕਮੇਟੀ ਗਠਿਤ ਕਰਨ ਲਈ ਵਚਨਬੱਧ ਹੈ।

ਪੰਜ ਸੂਬਿਆਂ ਵਿਚ ਹੋਣ ਜਾ ਰਹੀਆਂ ਚੋਣਾਂ ਪਿੱਛੋਂ ਛੇਤੀ ਤੋਂ ਛੇਤੀ ਹੀ ਐੱਮ.ਐੱਸ.ਪੀ. ਨੂੰ ਲੈ ਕੇ ਕਮੇਟੀ ਗਠਿਤ ਕੀਤੀ ਜਾਵੇਗੀ। ਰਾਜ ਸਭਾ ਵਿਚ ਖੇਤੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਐੱਮ.ਐੱਸ.ਪੀ. ਦੇ ਸਬੰਧ ਇਕ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਪਿੱਛੋਂ ਕਮੇਟੀ ਗਠਿਤ ਕਰਨ ਨੂੰ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਐੱਮ.ਐੱਸ.ਪੀ. ‘ਤੇ ਕਮੇਟੀ ਬਣਾਉਣ ਦਾ ਮਾਮਲਾ ਮੰਤਰਾਲਾ ਵਿਚਾਰਅਧੀਨ ਹੈ ਅਤੇ ਵਿਧਾਨ ਸਭਾ ਚੋਣਾਂ ਸੰਪੰਨ ਹੋਣ ਤੋਂ ਬਾ੍ਦ ਇਸ ਦਾ ਗਠਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਮਣੀਪੁਰ, ਗੋਆ ਅੇਤ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਚੱਲ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਨਵੰਬਰ ਵਿਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦੇ ਹੋਏ ਐੱਮ.ਐੱਸ.ਪੀ. ‘ਤੇ ਕਾਨੂੰਨੀ ਗਾਰੰਟੀ ਦੀ ਕਿਸਾਨਾਂ ਦੀ ਮੰਗ ‘ਤੇ ਵਿਚਾਰ ਲਈ ਇਕ ਕਮੇਟੀ ਗਠਿਤ ਕਰਨ ਦਾ ਵਾਅਦਾ ਕੀਤਾ ਸੀ। 
ਦੱਸਣਯੋਗ ਹੈ ਕਿ ਐੱਮ ਐੱਸ ਪੀ ‘ਤੇ ਸਰਕਾਰ ਨਾਲ ਗੱਲਬਾਤ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਬਣਾਈ ਗਈ ਕਮੇਟੀ ‘ਚ ਸ਼ਿਵ ਕੁਮਾਰ ਕੱਕਾ, ਗੁਰਨਾਮ ਸਿੰਘ ਚੜੂਨੀ, ਯੁਧਵੀਰ ਸਿੰਘ, ਬਲਬੀਰ ਸਿੰਘ ਰਾਜੇਵਾਲ ਅਤੇ ਅਸ਼ੋਕ ਧਾਵਲੇ ਸਮੇਤ 5 ਮੈਂਬਰੀ ਕਮੇਟੀ ਬਣਾਈ ਗਈ ਸੀ।