ਲਤਾ ਮੰਗੇਸ਼ਕਰ ਦੀ ਮੌਤ ਨਾਲ ਪੂਰਾ ਦੇਸ਼ ਦੁਖੀ ਹੈ। ਆਪਣੀ ਆਵਾਜ਼ ਰਾਹੀਂ ਗੀਤਾਂ ਵਿੱਚ ਜਾਨ ਪਾਉਣ ਵਾਲੀ ਲਤਾ ਮੰਗੇਸ਼ਕਰ ਦੇ ਦੇਹਾਂਤ ਨਾਲ ਇੱਕ ਸੁਨਹਿਰੀ ਯੁੱਗ ਦਾ ਵੀ ਅੰਤ ਹੋ ਗਿਆ ਹੈ। ਉਨ੍ਹਾਂ ਦੀ ਆਵਾਜ਼ ਦਾ ਜਾਦੂ ਹਮੇਸ਼ਾ ਦੇਸ਼ ਵਾਸੀਆਂ ‘ਤੇ ਰਾਜ ਕਰੇਗਾ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੀ ਮੌਤ ‘ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਵਿੱਚ ਉਨ੍ਹਾਂ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ਦੇ ਸ਼ਿਵਾਜੀ ਪਾਰਕ ਪਹੁੰਚ ਕੇ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਦਿੱਤੀ।
ਇੱਥੇ ਹੀ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਤਫ਼ਾਕ ਹੀ ਹੈ ਕਿ ਅੱਜ ਕਵੀ ਪ੍ਰਦੀਪ ਦਾ ਵੀ ਜਨਮ ਦਿਨ ਹੈ, ਜਿਸ ਨੇ ਗੀਤ ‘ਮੇਰੇ ਵਤਨ ਕੇ ਲੋਗੋ’ ਰਾਹੀਂ ਲਤਾ ਮੰਗੇਸ਼ਕਰ ਨੂੰ ਇੱਕ ਨਵੀਂ ਪਛਾਣ ਦਿੱਤੀ। ਅੱਜ ਲਤਾ ਦਾ ਸਵਰਗਵਾਸ ਹੋ ਗਿਆ।