Home » ਪੰਜਾਬ ’ਚ ਸਕੂਲ ਖੋਲ੍ਹਣ ਦਾ ਐਲਾਨ, ਕੋਰੋਨਾ ਦੇ ਚੱਲਦੇ ਨਵੀਆਂ ਗਾਈਡਲਾਈਨ ਜਾਰੀ…
Home Page News India India News

ਪੰਜਾਬ ’ਚ ਸਕੂਲ ਖੋਲ੍ਹਣ ਦਾ ਐਲਾਨ, ਕੋਰੋਨਾ ਦੇ ਚੱਲਦੇ ਨਵੀਆਂ ਗਾਈਡਲਾਈਨ ਜਾਰੀ…

Spread the news

ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੀਂ ਗਾਈਡ ਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕੋਰੋਨਾ ਕਾਰਣ ਬੰਦ ਕੀਤੇ ਗਏ ਸੂਬੇ ਦੇ ਸਕੂਲ-ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ ਹੈ। 

ਪੰਜਾਬ ਸਰਕਾਰ ਵਲੋਂ ਜਾਰੀ ਹੁਕਮ ਮੁਤਾਬਕ 7 ਫਰਵਰੀ ਮਤਲਬ ਸੋਮਵਾਰ ਤੋਂ 6ਵੀਂ ਕਲਾਸ ਤੋਂ ਉਪਰ ਵਾਲੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।