Home » 21 ਦਿਨਾਂ ਦੀ ਪਰੋਲ ਦੇ ਫੋਰਨ ਬਾਅਦ ਸਰਸਾ ਡੇਰੇ ਨੇ ਕਰਤਾ ਐਲਾਨ ਕਿ…..
Home Page News India India News

21 ਦਿਨਾਂ ਦੀ ਪਰੋਲ ਦੇ ਫੋਰਨ ਬਾਅਦ ਸਰਸਾ ਡੇਰੇ ਨੇ ਕਰਤਾ ਐਲਾਨ ਕਿ…..

Spread the news

ਜਿੱਥੇ ਬਹੁਤ ਸਾਰੀਆਂ ਸੰਸਥਾਵਾਂ ਦੇ ਮੁਖੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਹਿਤ ਚਰਚਾ ਵਿੱਚ ਬਣੇ ਹੋਏ ਹਨ, ਉਥੇ ਹੀ ਕੁਝ ਸੰਸਥਾ ਦੇ ਮੁਖੀ ਵਿਵਾਦ ਦੇ ਵਿੱਚ ਫਸੇ ਹੋਏ ਹਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ।

ਹੁਣ 21 ਦਿਨਾਂ ਦੀ ਪੈਰੋਲ ਤੋਂ ਫੌਰਨ ਬਾਅਦ ਡੇਰਾ ਸਿਰਸਾ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅੱਜ ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਹੁਣ ਉਹਨਾਂ ਨੂੰ ਸੁਨਾਰੀਆ ਜੇਲ੍ਹ ਤੋਂ ਬਾਹਰ ਭੇਜਿਆ ਜਾਵੇਗਾ। ਜਿੱਥੇ ਉਹ 21 ਦਿਨਾਂ ਦੌਰਾਨ ਡੇਰੇ ਵਿਖੇ ਮੌਜੂਦ ਰਹਿਣਗੇ ਉਥੇ ਹੀ ਉਹ ਪੁਲੀਸ ਦੀ ਨਿਗਰਾਨੀ ਹੇਠ ਰਹਿਣਗੇ।

ਉੱਥੇ ਹੀ ਹੁਣ ਡੇਰਾ ਸਿਰਸਾ ਦੀ ਮੈਨੇਜਮੇਂਟ ਕਮੇਟੀ ਵੱਲੋਂ ਸਾਰੀ ਸੰਗਤ ਨੂੰ ਅਪੀਲ ਕੀਤੀ ਗਈ ਹੈ ਜਿੱਥੇ ਉਨ੍ਹਾਂ ਵੱਲੋਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੰਦੇ ਹੋਏ ਆਖਿਆ ਹੈ, ਕਿ ਸਾਰੇ ਲੋਕ ਆਪਣੇ ਘਰ ਵਿਚ ਹੀ ਰਹਿਣ। ਡੇਰੇ ਵਿੱਚ ਕੋਈ ਵੀ ਪ੍ਰੋਗਰਾਮ ਨਹੀਂ ਹੋਵੇਗਾ। ਝੂਠੀਆਂ ਫੈਲਾਈਆਂ ਜਾਣ ਵਾਲੀਆਂ ਅਫਵਾਹਾਂ ਤੋਂ ਸੁਚੇਤ ਰਹਿਣ। ਉੱਥੇ ਹੀ ਡੇਰੇ ਦੀ ਅਧਿਕਾਰਤ ਵੈਬਸਾਈਟ ਉਪਰ ਹੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਅਗਰ ਗੁਰੂ ਜੀ ਨਾਲ ਸਬੰਧਤ ਉਨ੍ਹਾਂ ਦੇ ਦਰਸ਼ਨਾਂ ਨੂੰ ਲੈ ਕੇ ਕੋਈ ਵੀ ਪ੍ਰੋਗਰਾਮ ਹੋਵੇਗਾ ਉਸਦੀ ਜਾਣਕਾਰੀ ਡੇਰੇ ਦੇ official ਸੋਸ਼ਲ ਮੀਡੀਆ ਪਲੇਟਫਾਰਮ ਤੇ ਸ਼ਰਧਾਲੂਆਂ ਨੂੰ ਦਿੱਤੀ ਜਾਵੇਗੀ। ਉਥੇ ਹੀ ਇਹ ਵੀ ਆਖਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਇਹ ਪੈਰੋਲ ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਨੂੰ ਦੇਖਦੇ ਹੋਏ ਦਿੱਤੀ ਗਈ ਹੈ। ਕਿਉਂਕਿ ਕੁੱਝ ਸਿਆਸੀ ਪਾਰਟੀਆਂ ਇਸ ਦਾ ਫਾਇਦਾ ਲੈਣਾ ਚਾਹੁੰਦੀਆਂ ਹਨ।