ਇਸ ਸਮੇਂ ਜਿੱਥੇ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਇਨ੍ਹਾਂ ਖਬਰਾਂ ਨੂੰ ਸੁਣ ਕੇ ਬਹੁਤ ਸਾਰੇ ਲੋਕਾਂ ਨੂੰ ਹੈਰਾਨੀ ਹੋ ਰਹੀ ਹੈ। ਜਿੱਥੇ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਗਏ ਹਨ। ਉੱਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਵੀ ਕੀਤਾ ਗਿਆ ਹੈ। ਕਾਂਗਰਸ ਪਾਰਟੀ ਵਿੱਚ ਜਿੱਥੇ ਪ੍ਰਧਾਨਮੰਤਰੀ ਦੇ ਚਿਹਰੇ ਨੂੰ ਲੈ ਕੇ ਕਈ ਤਰਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ।

ਉਥੇ ਹੀ ਬੀਤੇ ਦਿਨੀਂ ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਹੈ। ਜਿੱਥੇ ਇਸ ਨੂੰ ਨਵਜੋਤ ਸਿੱਧੂ ਵੱਲੋਂ ਕਾਂਗਰਸ ਦਾ ਸਹੀ ਫੈਸਲਾ ਦੱਸਿਆ ਗਿਆ ਹੈ। ਉਥੇ ਹੀ ਨਵਜੋਤ ਸਿੱਧੂ ਦੀ ਪਤਨੀ ਇਸ ਫੈਸਲੇ ਤੋਂ ਖਫ਼ਾ ਨਜ਼ਰ ਆ ਰਹੀ ਹੈ। ਨਵਜੋਤ ਸਿੱਧੂ ਦੀ ਸਟੇਜ ਤੇ ਮੰਤਰ ਪੜ੍ਹਨ ਵਾਲੀ ਵੀਡੀਓ ਬਾਰੇ ਖੁਲਾਸਾ ਹੋਇਆ ਹੈ। ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਬੀਤੇ ਦਿਨੀਂ ਇਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋਈ ਹੈ। ਜਿੱਥੇ ਉਸ ਸਮੇਂ ਮੰਤਰ ਪੜ੍ਹਦੇ ਹੋਏ ਦਿਖਾਈ ਦਿੱਤੇ ਹਨ ਜਿੱਥੇ ਉਹ ਚੋਣ ਪ੍ਰਚਾਰ ਦੌਰਾਨ ਮੰਚ ਤੇ ਬੈਠੇ ਹੋਏ ਸਨ।

ਨਵਜੋਤ ਸਿੰਘ ਸਿੱਧੂ ਜਿੱਥੇ ਇਸ ਵਾਰ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਚੋਣ ਮੈਦਾਨ ਵਿਚ ਨਿੱਤਰੇ ਹਨ। ਉਥੇ ਹੀ ਉਨ੍ਹਾਂ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਨਵਜੋਤ ਸਿੱਧੂ ਜਿੱਥੇ ਜੋੜਾ ਫਾਟਕ ਦਸਮੇਸ਼ ਨਗਰ ਵਿਖੇ ਮੰਗਲਵਾਰ ਨੂੰ ਇਕ ਚੋਣ ਪ੍ਰਚਾਰ ਨੂੰ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ।

ਉੱਥੇ ਹੀ ਉਨ੍ਹਾਂ ਵੱਲੋਂ ਮੰਚ ਤੇ ਬੈਠੇ ਹੋਏ ਮੰਤਰ ਉਚਾਰਨ ਕਰਨੇ ਸ਼ੁਰੂ ਕਰ ਦਿੱਤੇ ਗਏ। ਮੰਤਰ ਉਚਾਰਨ ਕਰਦੇ ਹੋਏ ਨਵਜੋਤ ਸਿੱਧੂ ਦੀ ਜਿੱਥੇ ਇਹ ਵੀਡੀਓ ਹਰ ਪਾਸੇ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਉਥੇ ਹੀ ਸਭ ਲੋਕਾਂ ਵੱਲੋਂ ਆਪਣੇ ਆਪਣੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ। ਇਹ ਵੀਡੀਓ ਉੱਥੇ ਮੌਜੂਦ ਕਿਸੇ ਵਿਅਕਤੀ ਵੱਲੋਂ ਬਣਾ ਕੇ ਵਾਇਰਲ ਕੀਤੀ ਗਈ ਹੈ।