ਦੇਸ਼ ਦੀ ਰਾਜਧਾਨੀ ਵੈਲਿੰਗਟਨ ਚ ਪਾਰਲੀਮੈਂਟ ਦੇ ਮੂਹਰੇ ਚੱਲ ਰਿਹਾ Anti Mandate Protest ਅੱਜ 5ਵੇੰ ਦਿਨ ‘ਚ ਦਾਖਿਲ ਹੋ ਗਿਆ ਹੈ ।ਅੱਜ ਵਰਦੇ ਮੀੰਹ ‘ਚ ਵੀ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਨੂੰ ਜਾਰੀ ਰੱਖਿਆ ।ਅੱਜ ਸਵੇਰ ਤੋਂ ਹੀ ਰਾਜਧਾਨੀ ਵੈਲਿੰਗਟਨ ਚ ਪੈ ਰਹੇ ਮੀਂਹ ਦੇ ਦੌਰਾਨ ਵੀ ਪ੍ਰਦਰਸ਼ਨਕਾਰੀ ਡਟੇ ਰਹੇ ।ਇਸ ਵੇਲੇ ਪਾਰਲੀਮੈਂਟ ਦੇ ਬਾਹਰ ਵੱਡੀ ਗਿਣਤੀ ਚ ਪੁਲੀਸ ਦੀ ਤਾਇਨਾਤੀ ਵੀ ਲਗਾਤਾਰ ਜਾਰੀ ਹੈ ।
ਪੁਲੀਸ ਵੱਲੋਂ ਕੱਲ੍ਹ ਤੇ ਅੱਜ ਫ਼ਿਲਹਾਲ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ।ਪਰ ਪ੍ਰਦਰਸ਼ਨਕਾਰੀਆਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਆਪਣੀ ਜਗ੍ਹਾ ਤੋਂ ਹਿੱਲਦੇ ਨੇ ਤਾਂ ਉਨ੍ਹਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।
ਪਿਛਲੇ ਪੰਜ ਦਿਨਾਂ ਤੋਂ ਚੱਲ ਰਹੇ ਲਗਾਤਾਰ ਪ੍ਰਦਰਸ਼ਨ ਦੇ ਦੌਰਾਨ ਜਿੱਥੇ ਓਮੀਕਰੋਨ ਦੇ ਫੈਲਣ ਦਾ ਖਤਰਾ ਬਣਿਆ ਹੋਇਆ ਹੈ ,ਉੱਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਲੇ ਦੁਆਲੇ ਦੇ ਦੁਕਾਨਦਾਰਾਂ ਦੇ ਕੰਮਕਾਜ ਵੀ ਵੱਡੀ ਗਿਣਤੀ ਚ ਪ੍ਰਭਾਵਿਤ ਹੋਏ ਹਨ ।
ਫਿਲਹਾਲ ਚੱਲ ਰਹੇ ਪ੍ਰਦਰਸ਼ਨ ਦੇ ਦੌਰਾਨ ਨਾ ਤਾਂ ਕਿਸੇ ਸਰਕਾਰ ਦੇ ਨੁਮਾਇੰਦੇ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਕੋਈ ਗੱਲਬਾਤ ਕੀਤੀ ਗਈ ਹੈ ਤੇ ਨਾ ਹੀ ਵਿਰੋਧੀ ਧਿਰ ਦੇ ਕਿਸੇ ਵੀ ਸੰਸਦ ਮੈਂਬਰ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ।ਪੁਲਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਇਸ ਜਗ੍ਹਾ ਤੋਂ ਹਟਾਉਣ ਲਈ ਅਜੇ ਕੁਝ ਦਿਨ ਦਾ ਸਮਾਂ ਹੋਰ ਲੱਗ ਸਕਦਾ ਹੈ