Home » ਹਰਦੀਪ ਸਿੰਘ ਪੁਰੀ ਵਲੋਂ ਪੰਜਾਬ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ, ਮਹਿਲਾਵਾਂ ਲਈ 35 ਫ਼ੀਸਦੀ ਰਾਖਵਾਂਕਰਨ…
Home Page News India India News

ਹਰਦੀਪ ਸਿੰਘ ਪੁਰੀ ਵਲੋਂ ਪੰਜਾਬ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ, ਮਹਿਲਾਵਾਂ ਲਈ 35 ਫ਼ੀਸਦੀ ਰਾਖਵਾਂਕਰਨ…

Spread the news

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਪੰਜਾਬ ਭਾਜਪਾ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਮੌਕੇ ਕਈ ਹੋਰ ਆਗੂ ਵੀ ਹਾਜ਼ਰ ਸਨ। ਇਸ ਮੌਕੇ ਬੋਲਦੇ ਹੋਏ ਹਰਦੀਪ ਸਿੰਘ ਪੁਰੀ ਦਾ ਕਹਿਣਾ ਸੀ ਕਿ ਵਿਕਾਸ ਦੇ ਮਾਮਲੇ ‘ਚ ਦੇਸ਼ ਨਾਲੋਂ ਪੰਜਾਬ ਪਛੜਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ‘ਚੋਂ ਸਨਅਤ ਦੂਜੇ ਦੇਸ਼ਾਂ ‘ਚ ਗਈ ਹੈ। ਇਸ ਨਾਲ ਹੀ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ ਉਹ ਕਰਦੇ ਦਿਖਾਉਂਦੀ ਹੈ।

ਜ਼ਿਕਰਯੋਗ ਹੈ ਕਿ ਚੋਣ ਮੈਨੀਫੈਸਟੋ ਜਾਰੀ ਕਰਨ ਮੌਕੇ ਐੱਸ. ਸੀ ਵਿਦਿਆਰਥੀਆਂ ਨੂੰ 2 ਹਜ਼ਾਰ ਪ੍ਰਤੀ ਮਹੀਨਾ ਸਕਾਲਰਸ਼ਿਪ ਤੇ ਆਸ਼ਾ ਵਰਕਰਾਂ ਨੂੰ 6 ਹਜ਼ਾਰ ਪ੍ਰਤੀ ਮਹੀਨਾ ਦੇਣ ਦੀ ਗੱਲ ਕਹਿ ਗਈ ਹੈ। ਇਸ ਤੋਂ ਇਲਾਵਾ ਚੋਣ ਮੈਨੀਫੈਸਟੋ ਵਿਚ ਕਈ ਹੋਰ ਵਾਅਦੇ ਕੀਤੇ ਗਏ ਹਨ। 

* ਇਸ ਵਿਚ ਅਗਲੇ 5 ਸਾਲਾਂ ‘ਚ ਪੰਜਾਬ ‘ਚ ਬੁਨਿਆਦੀ ਢਾਂਚੇ ‘ਤੇ 1 ਲੱਖ ਕਰੋੜ ਰੁਪਏ ਕੀਤੇ ਜਾਣਗੇ ਖ਼ਰਚ
* ਐੱਸ. ਸੀ. ਵਿਦਿਆਰਥੀਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ ਸਕਾਲਰਸ਼ਿਪ
* ਸਾਰਿਆਂ ਨੂੰ 300 ਯੂਨਿਟ ਤਕ ਬਿਜਲੀ ਦਿੱਤੀ ਜਾਵੇਗੀ ਮੁਫ਼ਤ
* ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਜ਼ਮੀਨ, ਉਨ੍ਹਾਂ ਦਾ ਕਰਜ਼ਾ ਕੀਤਾ ਜਾਵੇਗਾ ਮੁਆਫ਼
* ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ਼ 4 ਰੁਪਏ ਪ੍ਰਤੀ ਯੂਨਿਟ
* ਆਸ਼ਾ ਵਰਕਰਾਂ ਨੂੰ ਪ੍ਰਤੀ ਮਹੀਨਾ 6 ਹਜ਼ਾਰ ਰੁਪਏ
* ਨੌਕਰੀ ਲਈ ਮਹਿਲਾਵਾਂ ਲਈ 35 ਫ਼ੀਸਦੀ ਰਾਖਵਾਂਕਰਨ
* ਅਨੁਸੂਚਿਤ ਜਾਤੀ, ਹੋਰ ਪਿਛੜੇ ਵਰਗ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤਕ ਦਾ ਪੁਰਾਣਾ ਕਰਜ਼ ਮੁਆਫ਼
* ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਹੋਵੇਗਾ 10 ਹਜ਼ਾਰ ਰੁਪਏ
* ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਬੇਰੁਜ਼ਗਾਰੀ ਭੱਤਾ, ਮਿਲਣਗੇ 4 ਹਜ਼ਾਰ ਰੁਪਏ ਪ੍ਰਤੀ ਮਹੀਨਾ