Home » ਭਾਰਤ ਸਰਕਾਰ ਨੇ 54 ਚੀਨੀ ਐਪਸ ਉੱਤੇ ਲਾਇਆ ਬੈਨ, ਦੇਖੋ ਸੂਚੀ…
Home Page News India India News

ਭਾਰਤ ਸਰਕਾਰ ਨੇ 54 ਚੀਨੀ ਐਪਸ ਉੱਤੇ ਲਾਇਆ ਬੈਨ, ਦੇਖੋ ਸੂਚੀ…

Spread the news

ਭਾਰਤ ਸਰਕਾਰ ਨੇ ਇੱਕ ਵਾਰ ਫਿਰ ਡਿਜੀਟਲ ਸਟ੍ਰਾਈਕ ਸ਼ੁਰੂ ਕਰ ਦਿੱਤੀ ਹੈ ਅਤੇ ਰਿਪੋਰਟ ਦੇ ਅਨੁਸਾਰ  ਸਰਕਾਰ ਨੇ ਭਾਰਤ ਵਿੱਚ 54 ਚੀਨੀ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਮਸ਼ਹੂਰ ਗੇਮ ਫ੍ਰੀ ਫਾਇਰ ਨੂੰ ਗੂਗਲ ਪਲੇ ਸਟੋਰ ਅਤੇ ਐਪ ਸਟੋਰ ਤੋਂ ਹਟਾ ਦਿੱਤਾ ਗਿਆ ਹੈ। ਅਜਿਹੇ ‘ਚ ਲੋਕਾਂ ਦੇ ਦਿਮਾਗ ‘ਚ ਸਵਾਲ ਇਹ ਹੈ ਕਿ ਕੀ ਇਸ ਐਪ ‘ਤੇ ਪਾਬੰਦੀ ਲਗਾਈ ਗਈ ਹੈ ਜਾਂ ਨਹੀਂ।

ਭਾਰਤ ‘ਚ ਚੀਨੀ ਐਪਸ ‘ਤੇ ਲੱਗੀ ਪਾਬੰਦੀ
ਭਾਰਤ ਸਰਕਾਰ ਪਿਛਲੇ ਕੁਝ ਸਮੇਂ ਤੋਂ ਡਿਜੀਟਲ ਸਟਰਾਈਕ ਚਲਾ ਰਹੀ ਹੈ ਅਤੇ ਇਸ ਦੌਰਾਨ ਕਈ ਚੀਨੀ ਐਪਸ ਨੂੰ ਬੈਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲਾ ਨੇ ਇੱਕ ਵਾਰ ਫਿਰ ਚੀਨੀ ਐਪਸ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਵਾਰ 54 ਐਪਸ ਸੂਚੀ ਵਿੱਚ ਸ਼ਾਮਲ ਹਨ। ਰਿਪੋਰਟ ਮੁਤਾਬਕ ਇਹ ਸਾਰੇ ਪਹਿਲਾਂ ਬੈਨ ਕੀਤੇ ਐਪਸ ਦੇ ਕਲੋਨ ਹਨ। ਰਿਪੋਰਟ ‘ਚ ਇਹ ਵੀ ਖੁਲਾਸਾ ਹੋਇਆ ਹੈ ਕਿ ਸਰਕਾਰ ਨੇ ਸੁਰੱਖਿਆ ਕਾਰਨਾਂ ਕਰਕੇ ਇਨ੍ਹਾਂ ਐਪਸ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।

ਇਨ੍ਹਾਂ ਐਪਸ ‘ਤੇ ਪਾਬੰਦੀ
ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਨੇ 54 ਚੀਨੀ ਐਪਸ ਨੂੰ ਬੈਨ ਕਰ ਦਿੱਤਾ ਹੈ। ਇਸ ਸੂਚੀ ਵਿੱਚ ਕਈ ਅਜਿਹੇ ਐਪਸ ਸ਼ਾਮਲ ਹਨ ਜੋ ਉਪਭੋਗਤਾਵਾਂ ਵਿੱਚ ਬਹੁਤ ਮਸ਼ਹੂਰ ਹਨ ਅਤੇ ਉਹਨਾਂ ਦੀ ਆਮ ਜ਼ਿੰਦਗੀ ਵਿੱਚ ਬਹੁਤ ਵਰਤੋਂ ਕੀਤੀ ਜਾਂਦੀ ਹੈ। ਹਾਲਾਂਕਿ ਇਨ੍ਹਾਂ ਐਪਸ ਦੀ ਪੂਰੀ ਲਿਸਟ ਅਜੇ ਸਾਹਮਣੇ ਨਹੀਂ ਆਈ ਹੈ। ਪਰ ਰਿਪੋਰਟ ਦੱਸਦੀ ਹੈ ਕਿ ਸੂਚੀ ਵਿੱਚ Beauty Camera: Sweet Selfie HD, Beauty Camera – Selfie Camera, Equalizer & Bass Booster, CamCard for SalesForce Ent, Isoland 2: Ashes of Time Lite, Viva Video Editor, Tencent Xriver, Onmyoji Chess, Onmyoji Arena ਤੇ AppLock, Dual Space Lite ਸ਼ਾਮਲ ਹਨ।