Home » ਪੰਜਾਬੀ ਐਕਟਰ ਦੀਪ ਸਿੱਧੂ ਦੀ ਮੌਤ ਮਾਮਲੇ ‘ਚ ਟਰੱਕ ਡਰਾਈਵਰ ਗ੍ਰਿਫਤਾਰ…
Home Page News India India News

ਪੰਜਾਬੀ ਐਕਟਰ ਦੀਪ ਸਿੱਧੂ ਦੀ ਮੌਤ ਮਾਮਲੇ ‘ਚ ਟਰੱਕ ਡਰਾਈਵਰ ਗ੍ਰਿਫਤਾਰ…

Spread the news

ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਟਰਾਲਾ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਡਰਾਈਵਰ ਕਾਸਿਮ ਹਰਿਆਣਾ ਦੇ ਨੂਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਦੱਸ ਦਈਏ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ ਰਾਤ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਕੁੰਡਲੀ-ਮਾਨੇਸਰ-ਪਲਵਲ ਹਾਈਵੇਅ ‘ਤੇ ਉਸ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। 37 ਸਾਲਾ ਅਦਾਕਾਰ ਦਿੱਲੀ ਤੋਂ ਪੰਜਾਬ ਜਾ ਰਿਹਾ ਸੀ। ਇਸੇ ਦੌਰਾਨ ਇਹ ਹਾਦਸਾ ਖਰਖੌਂਡਾ ਦੇ ਪੀਪਲੀ ਟੋਲ ਪਲਾਜ਼ਾ ਨੇੜੇ ਵਾਪਰਿਆ। ਉਹ ਖੁਦ ਆਪਣੀ ਸਫੇਦ ਰੰਗ ਦੀ ਸਕਾਰਪੀਓ ਕਾਰ ਚਲਾ ਰਿਹਾ ਸੀ। ਦੀਪ ਸਿੱਧੂ ਨਾਲ ਉਨ੍ਹਾਂ ਦੀ ਕਰੀਬੀ ਦੋਸਤ ਰੀਨਾ ਰਾਏ ਵੀ ਮੌਜੂਦ ਸੀ।