Home » ਕੈਨੇਡਾ ‘ਚ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨਾਲ ਧੋਖਾਧੜੀ, ਲੱਖਾਂ ਡਾਲਰ ਲੈਣ ਤੋਂ ਬਾਅਦ 3 ਕਾਲਜ ਦੀਵਾਲੀਆ ਐਲਾਨ…
Home Page News World World News

ਕੈਨੇਡਾ ‘ਚ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨਾਲ ਧੋਖਾਧੜੀ, ਲੱਖਾਂ ਡਾਲਰ ਲੈਣ ਤੋਂ ਬਾਅਦ 3 ਕਾਲਜ ਦੀਵਾਲੀਆ ਐਲਾਨ…

Spread the news

ਕੈਨੇਡਾ ਦੇ ਮਾਂਟਰੀਅਲ ਵਿੱਚ ਤਿੰਨ ਕਾਲਜਾਂ ਨੂੰ ਦੀਵਾਲੀਆ ਐਲਾਨੇ ਜਾਣ ਤੋਂ ਬਾਅਦ ਤਾਲਾ ਲਗਾ ਦਿੱਤਾ ਗਿਆ ਹੈ। ਇਸ ਨਾਲ ਇਨ੍ਹਾਂ ਕਾਲਜਾਂ ਵਿੱਚ ਲੱਖਾਂ ਡਾਲਰ ਫੀਸ ਭਰ ਚੁੱਕੇ ਭਾਰਤੀ ਵਿਦਿਆਰਥੀਆਂ ਦਾ ਭਵਿੱਖ ਅਟਕ ਗਿਆ ਹੈ। 

ਵਿਦਿਆਰਥੀਆਂ ਨੇ ਕੈਨੇਡਾ ਸਰਕਾਰ ਤੋਂ ਮਾਮਲੇ ਵਿੱਚ ਦਖਲ ਦੇਣ ਅਤੇ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਸੀਸੀਐਸਕਿਊ ਕਾਲਜ, ਐਮ ਕਾਲਜ ਅਤੇ ਸੀਡੀਈ ਕਾਲਜ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਸ ਧੋਖਾਧੜੀ ਤੋਂ ਬਾਅਦ ਉਨ੍ਹਾਂ ਨੂੰ ਦੂਜੇ ਸ਼ਹਿਰਾਂ ਵਿੱਚ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਕੋਲ ਰਹਿਣਾ ਪੈਂਦਾ ਹੈ। ਵਿਦਿਆਰਥੀ ਆਪਣੀ ਦੁਰਦਸ਼ਾ ਨੂੰ ਸਭ ਦੇ ਸਾਹਮਣੇ ਲਿਆਉਣ ਲਈ ਰੈਲੀਆਂ ਕਰ ਰਹੇ ਹਨ।

ਬੁੱਧਵਾਰ ਨੂੰ ਡਾਊਨਟਾਊਨ ਟੋਰਾਂਟੋ ਦੇ ਬਰੈਂਪਟਨ ਵਿੱਚ ਇੱਕ ਰੈਲੀ ਵਿੱਚ ਨਾਅਰੇਬਾਜ਼ੀ ਕਰ ਰਹੇ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਚਿੰਤਾ ਸਾਫ਼ ਦਿਖਾਈ ਦਿੱਤੀ। ਉਹ ਕੈਨੇਡੀਅਨ ਸਰਕਾਰ ਦੇ ਦਖਲ ਦੀ ਮੰਗ ਕਰ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਹੋਰ ਕਾਲਜਾਂ ਤੋਂ ਆਪਣੀਆਂ ਡਿਗਰੀਆਂ ਪੂਰੀਆਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਬਹੁਤ ਸਾਰੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹਨਾਂ ਕੋਲ ਪੈਸੇ ਖਤਮ ਹੋ ਗਏ ਹਨ ਅਤੇ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਿਰਧਾਰਤ ਨਿਯਮਾਂ ਅਨੁਸਾਰ ਹਫ਼ਤੇ ਵਿੱਚ 20 ਘੰਟੇ ਤੋਂ ਵੱਧ ਕੰਮ ਨਹੀਂ ਕਰ ਸਕਦੇ ਹਨ।