Home » ਭਾਰਤ ‘ਚ ਬਾਈਕ ‘ਤੇ ਹੁਣ ਬੱਚਿਆਂ ਲਈ ਵੀ ਲਾਜ਼ਮੀ ਹੋਵੇਗਾ ਹੈਲਮਟ, ਇਨ੍ਹਾਂ ਨਿਯਮਾਂ ਦਾ ਰੱਖਣਾ ਪਵੇਗਾ ਧਿਆਨ…
Home Page News India India News LIFE

ਭਾਰਤ ‘ਚ ਬਾਈਕ ‘ਤੇ ਹੁਣ ਬੱਚਿਆਂ ਲਈ ਵੀ ਲਾਜ਼ਮੀ ਹੋਵੇਗਾ ਹੈਲਮਟ, ਇਨ੍ਹਾਂ ਨਿਯਮਾਂ ਦਾ ਰੱਖਣਾ ਪਵੇਗਾ ਧਿਆਨ…

Spread the news

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਬੱਚਿਆਂ ਲਈ ਸੜਕ ਸੁਰੱਖਿਆ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਹੁਣ 9 ਮਹੀਨਿਆਂ ਤੋਂ ਚਾਰ ਸਾਲ ਦੇ ਬੱਚਿਆਂ ਨੂੰ ਬਾਈਕ ‘ਤੇ ਸਫਰ ਕਰਵਾਉਣ ਲਈ ਲੋਕਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਪਵੇਗੀ।  ਇਸ ਨਵੇਂ ਨਿਯਮ ਵਿੱਚ, ਦੋਪਹੀਆ ਵਾਹਨ ਚਾਲਕਾਂ ਲਈ ਬੱਚਿਆਂ ਲਈ ਹੈਲਮੇਟ ਅਤੇ ਹਾਰਨੈੱਸ ਬੈਲਟ ਦੀ ਵਰਤੋਂ ਕਰਨਾ ਲਾਜ਼ਮੀ ਹੋਵੇਗਾ ਅਤੇ ਵਾਹਨ ਦੀ ਗਤੀ ਨੂੰ ਸਿਰਫ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰੱਖਣੀ ਹੋਵੇਗੀ । ਇਸ ਦੇ ਨਾਲ ਹੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ।

ਉਲੰਘਣਾ ਲਈ ਜੁਰਮਾਨਾ
ਨਵੇਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ 1000 ਦਾ ਜੁਰਮਾਨਾ ਅਤੇ ਤਿੰਨ ਮਹੀਨਿਆਂ ਲਈ ਡਰਾਈਵਿੰਗ ਲਾਇਸੈਂਸ ਮੁਅੱਤਲ ਕੀਤਾ ਜਾ ਸਕਦਾ ਹੈ। ਦੋ ਪਹੀਆ ਵਾਹਨਾਂ ‘ਤੇ ਪਿੱਛੇ ਬੈਠਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਮੋਟਰ ਵਹੀਕਲ ਐਕਟ ਵਿੱਚ ਇੱਕ ਨਵਾਂ ਨਿਯਮ ਸ਼ਾਮਲ ਕਰਨ ਲਈ ਸੋਧ ਕੀਤੀ ਗਈ ਹੈ। ਇਹ ਨਿਯਮ ਚਾਰ ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਕਵਰ ਕਰਦਾ ਹੈ।

ਨਵੇਂ ਨਿਯਮਾਂ ਦੇ ਅਨੁਸਾਰ
ਬੱਚਿਆਂ ਲਈ ਵਰਤੇ ਜਾਣ ਵਾਲੇ ਸੇਫਟੀ ਹਾਰਨੇਸ ਹਲਕੇ, ਵਾਟਰਪ੍ਰੂਫ, ਗੱਦੀ ਵਾਲੇ ਹੋਣੇ ਚਾਹੀਦੇ ਹਨ ਇਸ ਵਿੱਚ 30 ਕਿਲੋ ਭਾਰ ਚੁੱਕਣ ਦੀ ਸਮਰੱਥਾ ਹੋਣੀ ਚਾਹੀਦੀ ਹੈ। ਯਾਤਰਾ ਦੇ ਪੂਰੇ ਸਮੇਂ ਦੌਰਾਨ ਬੱਚੇ ਨੂੰ ਸੁਰੱਖਿਅਤ ਰੱਖਣ ਲਈ ਡਰਾਈਵਰ ਨੂੰ ਬਾਲ ਸੁਰੱਖਿਆ ਹਾਰਨੈੱਸ ਬੰਨ੍ਹਣਾ ਪੈਂਦਾ ਹੈ, ਜੋ ਕਿ ਦੋ ਪੱਟੀਆਂ ਨਾਲ ਆਉਂਦਾ ਹੈ। ਬੱਚੇ ਨੂੰ ਸਫ਼ਰ ਦੌਰਾਨ ਕਰੈਸ਼ ਹੈਲਮੇਟ ਜਾਂ ਸਾਈਕਲ ਹੈਲਮੇਟ ਪਾਉਣਾ ਵੀ ਜ਼ਰੂਰੀ ਹੋਵੇਗਾ। ਦੋ ਪਹੀਆ ਵਾਹਨ ਸਵਾਰਾਂ ਲਈ ਇਹ ਯਕੀਨੀ ਬਣਾਉਣਾ ਵੀ ਲਾਜ਼ਮੀ ਹੈ ਕਿ ਬੱਚਿਆਂ ਦੇ ਨਾਲ ਯਾਤਰਾ ਕਰਦੇ ਸਮੇਂ ਵਾਹਨ ਦੀ ਗਤੀ 40 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਨਾ ਹੋਵੇ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਅਕਤੂਬਰ 2021 ਵਿੱਚ ਮੰਤਰਾਲੇ ਨੇ ਇੱਕ ਡਰਾਫਟ ਨੋਟੀਫਿਕੇਸ਼ਨ ਜਾਰੀ ਕਰਕੇ ਨਿਯਮ ਵਿੱਚ ਬਦਲਾਅ ਦਾ ਪ੍ਰਸਤਾਵ ਦਿੱਤਾ ਸੀ। ਇਸ ਵਿੱਚ ਵਾਹਨਾਂ ਦੇ ਚਾਲਕਾਂ ਲਈ ਸੇਫਟੀ ਹਾਰਨੈਸ ਅਤੇ ਕਰੈਸ਼ ਹੈਲਮੇਟ ਦੀ ਵਰਤੋਂ ਨੂੰ ਲਾਜ਼ਮੀ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਸੀ।