ਹਰਿਆਣਾ ਦੇ ਸੋਨੀਪਤ ‘ਚ ਪੰਜਾਬੀ ਅਦਾਕਾਰ ਅਤੇ ਗਾਇਕ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ ਦੇ ਮਾਮਲੇ ‘ਚ ਟਰਾਲਾ ਡਰਾਈਵਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਦੀਪ ਦੇ ਭਰਾ ਦੇ ਬਿਆਨ ‘ਤੇ ਡਰਾਈਵਰ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਸੀ। ਡਰਾਈਵਰ ਦਾ ਨਾਮ ਕਾਸਿਮ ਹੈ, ਜੋ ਕਿ ਨੂੰਹ ਜ਼ਿਲ੍ਹੇ ਦੇ ਪਿੰਡ ਸਿੰਗਾਰ ਦਾ ਰਹਿਣ ਵਾਲਾ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਪੁਲਿਸ ਨੇ ਡਰਾਈਵਰ ਨੂੰ ਕੋਰਟ ‘ਚ ਪੇਸ਼ ਕੀਤਾ। ਪੁਲਿਸ ਨੇ ਡਰਾਈਵਰ ਨੂੰ 2 ਦਿਨ ਦੀ ਰਿਮਾਂਡ ‘ਤੇ ਲੈਣ ਦੀ ਅਰਜ਼ੀ ਲਗਾਈ ਸੀ ਪਰ ਕੋਰਟ ਨੇ ਕਾਸਿਮ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਦੀਪ ਸਿੱਧੂ ਬੁੱਧਵਾਰ ਰਾਤ ਆਪਣੀ ਮਹਿਲਾ ਦੋਸਤ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਸਕਾਰਪੀਓ ਕਾਰ ਹਾਈਵੇਅ ‘ਤੇ ਚੱਲ ਰਹੇ ਟਰੱਕ ਦੇ ਪਿੱਛਿਓਂ ਟਕਰਾ ਗਈ ਅਤੇ ਹਾਦਸੇ ‘ਚ ਦੀਪ ਸਿੱਧੂ ਦੀ ਮੌਤ ਹੋ ਗਈ। ਜਦੋਂ ਕਿ ਮਹਿਲਾ ਦੋਸਤ ਰੀਨਾ ਮਾਮੂਲੀ ਰੂਪ ਨਾਲ ਜ਼ਖ਼ਮੀ ਹੋ ਗਈ ਸੀ। ਇਸ ਹਾਦਸੇ ਤੋਂ ਬਾਅਦ ਡਰਾਈਵਰ ਫਰਾਰ ਹੋ ਗਿਆ ਸੀ। ਦੋਸ਼ੀ ਡਰਾਈਵਰ ਹਾਦਸੇ ਤੋਂ ਬਾਅਦ ਡਰ ਗਿਆ ਸੀ, ਇਸ ਲਈ ਮੌਕੇ ‘ਤੇ ਦੌੜ ਗਿਆ। ਡਰਾਈਵਰ ਨੂੰ ਸੋਨੀਪਤ ਦੇ ਖਰਖੋਂਦਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।