Home » ਪੰਜਾਬ ਚੋਣਾਂ : ਚੋਣ ਕਮਿਸ਼ਨ ਦੀ ਅਪੀਲ, ਕਿਹਾ ‘ਆਪਣੀ ਕੀਮਤੀ ਵੋਟ ਪਾਉਣਾ ਨਾ ਭੁੱਲਿਓ’…
Home Page News • India • India News

ਪੰਜਾਬ ਚੋਣਾਂ : ਚੋਣ ਕਮਿਸ਼ਨ ਦੀ ਅਪੀਲ, ਕਿਹਾ ‘ਆਪਣੀ ਕੀਮਤੀ ਵੋਟ ਪਾਉਣਾ ਨਾ ਭੁੱਲਿਓ’…

Spread the news

ਪੰਜਾਬ ਵਿਚ ਭਲਕੇ ਸਵੇਰੇ 8 ਵਜੇ ਤੋਂ ਵਿਧਾਨ ਸਭਾ ਚੋਣਾਂ ਦੀ ਵੋਟਿੰਗ ਹੋਣ ਵਾਲੀ ਹੈ। ਇਸ ਨੂੰ ਲੈ ਕੇ ਪੰਜਾਬ ਚੋਣ ਕਮਿਸ਼ਨ ਨੇ ਸੂਬਾ ਵਾਸੀਆਂ ਨੂੰ ਵੱਧ ਚੜ੍ਹ ਕੇ ਚੋਣਾਂ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਪੰਜਾਬ ਚੋਣ ਕਮਿਸ਼ਨ ਨੇ ਟਵਿੱਟਰ ਹੈਂਡਲ ਰਾਹੀਂ ਅਪੀਵ ਕੀਤੀ ਕਿ 20 ਫਰਵਰੀ 2022 ਨੂੰ ਆਪਣੀ ਕੀਮਤੀ ਵੋਟ ਪਾਉਣਾ ਨਾ ਭੁੱਲਿਓ।

ਇਸ ਤੋਂ ਇਵਾਲਾ ਅੱਜ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸੂਬੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ ਲੋਕਤੰਤਰ ਦੇ ਇਸ ਮਹਾ ਉਤਸਵ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ। ਮੁੱਖ ਚੋਣ ਅਫਸਰ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਜੇਕਰ ਵੋਟ ਬਦਲੇ ਕੋਈ ਵਿਅਕਤੀ ਉਨਾਂ ਨੂੰ ਪੈਸਾ, ਦਾਰੂ, ਨਸ਼ੀਲਾ ਪਦਾਰਥ ਜਾਂ ਉਪਰੋਕਤ ਵਿੱਚੋਂ ਕੋਈ ਲਾਲਚ ਜਾਂ ਡਰ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਸੀਵਿਜਲ ਐਪ ਜਾਂ ਵੋਟਰ ਹੈਲਪਲਾਈਨ ਨੰ 1950 ਤੇ ਤੁਰੰਤ ਸ਼ਿਕਾਇਤ ਦਰਜ਼ ਕਰਨ।