ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈ ਕੇ ਵੋਟਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਦੌਰਾਨ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ। ਚੋਣਾਂ ਦੇ ਨਤੀਜੇ (Election results) 10 ਮਾਰਚ ਨੂੰ ਐਲਾਨੇ ਜਾਣਗੇ। ਆਪ ਦੇ ਸੀਐਮ ਫੇਸ ਭਗਵੰਤ ਮਾਨ (CM Face Bhagwant Mann) ਵਲੋਂ ਅਤੇ ਮਨਪ੍ਰੀਤ ਬਾਦਲ (Manpreet Badal) ਵਲੋਂ ਵੋਟ ਪਾਈ ਗਈ ਹੈ। ਵੋਟਿੰਗ ਸ਼ੁਰੂ ਹੁੰਦਿਆਂ ਲੋਕਾਂ ‘ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 117 ਸੀਟਾਂ (117 seats) ‘ਤੇ 1304 ਉਮੀਦਵਾਰਾਂ (1304 candidates) ਆਪਣੀ ਕਿਸਮਤ ਅਜਮਾਉਣ ਲਈ ਚੋਣ ਮੈਦਾਨ ‘ਚ ਉਤਰੇ ਹਨ।
ਵੋਟ ਪਾਉਣ ਤੋਂ ਬਾਅਦ ਭਗਵੰਤ ਮਾਨ ਨੇ ਬਜ਼ੁਰਗਾਂ ਤੇ ਨੌਜਵਾਨਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਵੱਡਾ ਹੈ। ਸਾਰਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੁਸ਼ਿਆਰਪੁਰ ਤੋਂ ਬੀਜੇਪੀ ਉਮੀਦਵਾਰ ਤੀਕਸ਼ਣ ਸੂਦ ਨੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਬੂਥ ਨੰਬਰ 78 ‘ਤੇ ਸਵੇਰੇ ਤੜਕੇ ਤੜਕੇ ਵੋਟ ਪਾਈ ਹੈ। ਇਸ ਦਿਨ ਪਹਿਲਾਂ ਕਈ ਉਮੀਦਵਾਰਾਂ ਨੇ ਮੰਦਰ ਤੇ ਗੁਰਦੁਆਰਿਆਂ ‘ਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਪੰਜਾਬ ਦਾ ਭਵਿੱਖ ਤੈਅ ਕਰਨਗੇ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਵਲੋਂ ਵੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਵੋਟ ਪਾਈ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਨਾਗਰਿਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
ਕਾਂਗਰਸ ਉਮੀਦਵਾਰ ਮਾਲਵਿਕਾ ਸੂਦ ਨੇ ਮੋਗਾ ਦੇ ਗਵਰਮੈਂਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਚ ਪਾਈ ਵੋਟ। 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ-20 ਅਧੀਨ ਪੈਂਦੇ ਬੂਥ ਨੰਬਰ 101 ਜਿੱਥੇ ਦੁਨੀਆ ਦੇ ਇਕ ਜਿਸਮ ਦੋ ਜਾਨ (ਇਕ ਧੜ ਤੇ ਦੋ ਸਿਰ) ਵਾਲੇ ਅਨੋਖੇ ਨੌਜਵਾਨ ਨੇ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾਕਟਰ ਇੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਬਚਪਨ ਵਿਚ ਹੀ ਪਿੰਗਲਵਾੜਾ ਪਹੁੰਚੇ ਇਕ ਧੜ, ਦੋ ਸਿਰ, ਚਾਰ ਬਾਹਵਾਂ ਵਾਲੇ ਵਿਸ਼ੇਸ਼ ਬੱਚੇ ਸੋਹਣਾ-ਮੋਹਣਾ , ਜਿਸ ਨੂੰ ਹਾਲ ਹੀ ‘ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਿਚ ਨੌਕਰੀ ਮਿਲੀ ਹੈ, ਦੀ ਵੋਟ ਪਵਾਉਣ ਲਈ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ, ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਯੁਕਤ ਕੀਤੀ ਇਕ ਵਿਸ਼ੇਸ਼ ਟੀਮ ਨੇ ਸੋਹਣਾ-ਮੋਹਣਾ ਨੂੰ ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ ਤੋਂ ਸ਼ਹੀਦ ਜੈਮਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਨਾਂਵਾਲਾ ਵਿਖੇ ਲਿਆਂਦਾ, ਜਿੱਥੇ ਸੋਹਣਾ-ਮੋਹਣਾ ਨੇ ਬੂਥ ਨੰਬਰ 101 ‘ਤੇ ਸਭ ਤੋਂ ਪਹਿਲੀਆਂ ਦੋ ਵੋਟਾਂ ਲੜੀ ਨੰਬਰ ਕ੍ਰਮਵਾਰ 1212 ਅਤੇ 1213 ਭੁਗਤਾਈਆਂ। ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਖਹਿਰਾ ਨੇ ਸੋਹਣਾ ਮੋਹਣਾ ਨੂੰ ਸਨਮਾਨਿਤ ਕੀਤਾ।। ਕੈਬਨਿਟ ਮੰਤਰੀ ਤੇ ਹਲਕਾ ਲੁਧਿਆਣਾ ਪੱਛਮੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਆਪਣੀ ਪਤਨੀ ਤੇ ਕੌਂਸਲਰ ਮਮਤਾ ਆਸ਼ੂ ਅਤੇ ਲੜਕੀ ਸੁਰਭੀ ਸਮੇਤ ਮਾਲਵਾ ਸਕੂਲ ਕੋਚਰ ਮਾਰਕੀਟ ਵਿਚ ਬਣੇ ਪੋਲਿੰਗ ਬੂਥ ਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ। ਆਸ਼ੂ ਦੀ ਸਪੁੱਤਰੀ ਸੁਰਭੀ ਨੇ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਅਤੇ ਉਸ ਨੇ ਕਿਹਾ ਕਿ ਉਸ ਨੂੰ ਵੋਟ ਪਾ ਕੇ ਬਹੁਤ ਵਧੀਆ ਲੱਗਿਆ ਹੈ। ਸਿੱਖਿਆ ਮੰਤਰੀ ਪਰਗਟ ਸਿੰਘ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ। ਇਸ ਦੇ ਨਾਲ ਹੀ ਓਲੰਪੀਅਨ ਮਨਪ੍ਰੀਤ ਸਿੰਘ ਸਰਕਾਰੀ ਸਕੂਲ ਪੁੱਜੇ ਤੇ ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਹਮੇਸ਼ਾ ਇਸ ਸਰਕਾਰੀ ਸਕੂਲ ‘ਚ ਮੈਂ ਵੋਟ ਪਾਉਣ ਆਉਂਦਾ ਰਹਾਂਗਾ। ਬਲਬੀਰ ਸਿੰਘ ਰਾਜੇਵਾਲ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਵੋਟਿੰਗ ਬੂਥਾਂ ‘ਤੇ ਸੈਨੇਟਾਈਜ਼ਰ ਤੇ ਮਾਸਕ ਵੀ ਦਿੱਤੇ ਜਾ ਰਹੇ। ਕਾਂਗਰਸ ਨੇਤਾ ਸੁਨੀਲ ਜਾਖੜ ਨੇ ਵਿਧਾਨ ਸਭਾ ਖੇਤਰ ਅਬੋਹਰ ਵਿਚ ਪੋਲਿੰਗ ਕੇਂਦਰ ਪੰਜਕੋਸੀ 126-128 ‘ਤੇ ਆਪਣੀ ਵੋਟ ਪਾਈ। ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਆਪਣੇ ਪਰਿਵਾਰ ਸਮੇਤ ਪਾਈ ਵੋਟ