ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਤਹਿਤ ਗੈਰ-ਕਾਨੂੰਨੀ ਐਲਾਨ ਕੀਤੇ ਗਏ ਸੰਗਠਨ ਸਿੱਖਸ ਫਾਰ ਜਸਟਿਸ (SFJ) ਨਾਲ ਨੇੜਲੇ ਸਬੰਧ ਰੱਖਣ ਵਾਲੇ ਵਿਦੇਸ਼ੀ ਅਧਾਰਤ “ਪੰਜਾਬ ਪਾਲੀਟਿਕਸ ਟੀਵੀ” ਦੇ ਐਪਸ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਖਾਤਿਆਂ ਨੂੰ ਬਲਾਕ ਕਰਨ ਦੇ ਹੁਕਮ ਦਿੱਤੇ ਹਨ।
ਮੰਤਰਾਲਾ ਨੇ 18 ਫਰਵਰੀ ਨੂੰ ਆਈਟੀ ਨਿਯਮਾਂ ਦੇ ਤਹਿਤ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕਰ ਕੇ ਪੰਜਾਬ ਦੇ ਡਿਜੀਟਲ ਮੀਡੀਆ ਸਰੋਤਾਂ ਨੂੰ ਬਲਾਕ ਕੀਤਾ। ਇਸ ਦੌਰਾਨ ਇਹ ਕਿਹਾ ਗਿਆ ਹੈ ਕਿ ਚੈਨਲ ਚੱਲ ਰਹੀਆਂ ਰਾਜ ਵਿਧਾਨ ਸਭਾ ਚੋਣਾਂ ਦੌਰਾਨ ਜਨਤਕ ਵਿਵਸਥਾ ਨੂੰ ਭੰਗ ਕਰਨ ਲਈ ਆਨਲਾਈਨ ਮੀਡੀਆ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।