ਨਸ਼ਾ ਤਸਕਰੀ ਮਾਮਲੇ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ। ਉਸ ਨੇ ਸਵੇਰੇ ਹੀ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ।
ਨਸ਼ਾ ਤਸਕਰੀ (Drug Trafficking) ਮਾਮਲੇ ਵਿੱਚ ਫਸੇ ਸੀਨੀਅਰ ਅਕਾਲੀ (Shiromani Akali Dal) ਆਗੂ ਬਿਕਰਮ ਮਜੀਠੀਆ (Bikram Majithia) ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ। ਉਸ ਨੇ ਸਵੇਰੇ ਹੀ ਮੁਹਾਲੀ (Mohali) ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ।
ਇਸ ਤੋਂ ਬਾਅਦ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਪੰਜਾਬ ਪੁਲੀਸ ਦੀ ਐਸਆਈਟੀ ਨੇ ਅਦਾਲਤ ਵਿੱਚ ਹੀ ਉਸ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ। ਉਸ ਦੀ ਹਿਰਾਸਤ ਦੀ ਮੰਗ ਕੀਤੀ ਜਾ ਰਹੀ ਸੀ ਪਰ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਦੱਸ ਦਈਏ ਕਿ ਮਜੀਠੀਆ ਨੂੰ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ। ਇਸ ਤੋਂ ਬਾਅਦ ਉਸ ਦੇ ਕੱਲ੍ਹ ਆਤਮ ਸਮਰਪਣ ਕਰਨ ਦੀ ਗੱਲ ਚੱਲ ਰਹੀ ਸੀ ਪਰ ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਅੱਜ ਆਤਮ ਸਮਰਪਣ ਕਰਨ ਲਈ ਆਇਆ। ਇਸ ਤੋਂ ਪਹਿਲਾਂ ਕੱਲ੍ਹ ਮੁਹਾਲੀ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਪੂਰਾ ਦਿਨ ਇੰਤਜ਼ਾਰ ਕੀਤਾ ਪਰ ਮਜੀਠੀਆ ਆਤਮ ਸਮਰਪਣ ਕਰਨ ਨਹੀਂ ਆਏ।