IND vs SL 1st T20: ਲਖਨਊ ਦੇ ਏਕਾਨਾ ਸਟੇਡੀਅਮ ‘ਚ ਖੇਡੇ ਗਏ ਪਹਿਲੇ ਟੀ-20 ‘ਚ ਭਾਰਤ ਨੇ ਸ਼੍ਰੀਲੰਕਾ ਨੂੰ 62 ਦੌੜਾਂ ਨਾਲ ਹਰਾਇਆ। ਇਸ ਨਾਲ ਟੀਮ ਇੰਡੀਆ ਨੇ ਤਿੰਨ ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ ਦੋ ਵਿਕਟਾਂ ’ਤੇ 199 ਦੌੜਾਂ ਬਣਾਈਆਂ ਸੀ। ਜਵਾਬ ‘ਚ ਸ਼੍ਰੀਲੰਕਾ ਦੀ ਟੀਮ ਨਿਰਧਾਰਤ ਓਵਰਾਂ ‘ਚ ਛੇ ਵਿਕਟਾਂ ਦੇ ਨੁਕਾਸਨ ‘ਤੇ 137 ਦੌੜਾਂ ਹੀ ਬਣਾ ਸਕੀ।
ਭਾਰਤ ਲਈ ਬੱਲੇਬਾਜ਼ੀ ਕਰਦਿਆਂ ਈਸ਼ਾਨ ਕਿਸ਼ਨ ਨੇ ਸਭ ਤੋਂ ਵੱਧ 89 ਅਤੇ ਸ਼੍ਰੇਅਸ ਅਈਅਰ ਨੇ ਨਾਬਾਦ 57 ਦੌੜਾਂ ਬਣਾਈਆਂ। ਗੇਂਦਬਾਜ਼ੀ ਵਿੱਚ ਭੁਵਨੇਸ਼ਵਰ ਕੁਮਾਰ ਅਤੇ ਵੈਂਕਟੇਸ਼ ਅਈਅਰ ਨੇ ਦੋ-ਦੋ ਵਿਕਟਾਂ ਲਈਆਂ। ਇਸ ਦੇ ਨਾਲ ਹੀ ਸ਼੍ਰੀਲੰਕਾ ਲਈ ਚਰਿਥ ਅਸਾਲੰਕਾ ਨੇ ਅਜੇਤੂ 53 ਦੌੜਾਂ ਦੀ ਪਾਰੀ ਖੇਡੀ, ਪਰ ਉਹ ਆਪਣੀ ਟੀਮ ਦੀ ਝੋਲੀ ਜਿੱਤ ਨਹੀਂ ਪਾ ਸਕੇ।
ਭਾਰਤ ਨੇ ਦਿੱਤਾ 200 ਦੌੜਾਂ ਦਾ ਟੀਚਾ
ਟੀਮ ਇੰਡੀਆ ਨੇ ਪਹਿਲਾਂ ਖੇਡਦਿਆਂ ਸ਼੍ਰੀਲੰਕਾ ਨੂੰ 200 ਦੌੜਾਂ ਦਾ ਟੀਚਾ ਦਿੱਤਾ ਸੀ। ਭਾਰਤ ਵੱਲੋਂ ਮਿਲੇ ਵੱਡੇ ਟੀਚੇ ਦਾ ਪਿੱਛਾ ਕਰਦਿਆਂ ਮਹਿਮਾਨ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਪਥੁਮ ਨਿਸਾਨਕਾ ਪਹਿਲੀ ਹੀ ਗੇਂਦ ‘ਤੇ ਆਊਟ ਹੋ ਗਏ। ਇਸ ਤੋਂ ਬਾਅਦ ਸ਼੍ਰੀਲੰਕਾ ਦੀ ਟੀਮ ਸੰਭਲ ਨਹੀਂ ਸਕੀ ਅਤੇ ਨਿਯਮਤ ਅੰਤਰਾਲ ‘ਤੇ ਵਿਕਟਾਂ ਗੁਆਉਂਦੀ ਰਹੀ।
ਇਸ ਦੌਰਾਨ ਜੈਨੀਥ ਲਿਆਨਾਗੇ (Janith Liyanage) 11, ਕਮਿਲ ਮਿਸ਼ਾਰਾ (Kamil Mishara) 13 ਅਤੇ ਦਿਨੇਸ਼ ਚਾਂਦੀਮਲ (Dinesh Chandimal) 10 ਦੌੜਾਂ ਬਣਾ ਕੇ ਆਊਟ ਹੋ ਗਏ। ਹਾਲਾਂਕਿ, ਚਰਿਥ ਅਸਾਲੰਕਾ (Charith Asalanka) ਡੱਟੇ ਰਹੇ, ਪਰ ਉਹ ਆਪਣੀ ਟੀਮ ਨੂੰ ਜਿੱਤ ਦਿਵਾ ਨਹੀਂ ਸਕਿਆ।
ਅਸਾਲੰਕਾ ਨੇ 47 ਗੇਂਦਾਂ ਵਿੱਚ ਪੰਜ ਚੌਕਿਆਂ ਦੀ ਮਦਦ ਨਾਲ ਨਾਬਾਦ 53 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਦੁਸਨ ਸ਼ਨਾਕਾ (Dasun Shanaka) ਸਿਰਫ਼ ਤਿੰਨ ਦੌੜਾਂ ਹੀ ਬਣਾ ਸਕਿਆ। ਅੰਤ ਵਿੱਚ ਚਮਿਕਾ ਕਰੁਣਾਰਤਨੇ (Chamika Karunaratne)ਨੇ 14 ਗੇਂਦਾਂ ਵਿੱਚ 21 ਦੌੜਾਂ ਅਤੇ ਦੁਸ਼ਮੰਥਾ ਚਮੀਰਾ (Dushmantha Chameera) ਨੇ 14 ਗੇਂਦਾਂ ਵਿੱਚ 24 ਦੌੜਾਂ ਬਣਾਈਆਂ। ਪਰ ਇਹ ਦੋਵੇਂ ਹੀ ਆਪਣੀ ਟੀਮ ਲਈ ਹਾਰ ਦਾ ਫਰਕ ਘੱਟ ਕਰ ਸਕੇ।
ਭਾਰਤ ਲਈ ਭੁਵਨੇਸ਼ਵਰ ਕੁਮਾਰ ਨੇ ਦੋ ਓਵਰਾਂ ਵਿੱਚ 9 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਦੂਜੇ ਪਾਸੇ ਵੈਂਕਟੇਸ਼ ਅਈਅਰ ਨੇ 3 ਓਵਰਾਂ ਵਿੱਚ 36 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਇਸ ਤੋਂ ਇਲਾਵਾ ਯੁਜਵੇਂਦਰ ਚਾਹਲ ਅਤੇ ਰਵਿੰਦਰ ਜਡੇਜਾ ਨੂੰ ਇੱਕ-ਇੱਕ ਸਫਲਤਾ ਮਿਲੀ।