ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਅੱਜ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਦਿੱਲੀ ਸਰਾਫਾ ਬਾਜ਼ਾਰ ‘ਚ ਅੱਜ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਚਾਂਦੀ ਵੀ ਮਹਿੰਗੀ ਹੋ ਗਈ ਹੈ। HDFC ਸਕਿਓਰਿਟੀਜ਼ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਮੰਗਲਾਵਰ ਦੇ ਕਾਰੋਬਾਰ ਤੋਂ ਬਾਅਦ ਸੋਨਾ 53800 ਰੁਪਏ ਦੇ ਨੇੜੇ ਬੰਦ ਹੋਇਆ ਹੈ। ਇਸ ਤੋਂ ਇਲਾਵਾ ਕੌਮਾਂਤਰੀ ਬਾਜ਼ਾਰ ‘ਚ ਕੀਮਤੀ ਧਾਤਾਂ ‘ਚ ਵੀ ਤੇਜ਼ੀ ਦੇਖਣ ਨੂੰ ਮਿਲੀ ਹੈ।
ਸੋਨੇ ਦੀਆਂ ਨਵੀਆਂ ਕੀਮਤਾਂ (Gold Latest Price)
ਦਿੱਲੀ ਸਰਾਫਾ ਬਾਜ਼ਾਰ ‘ਚ ਮੰਗਲਵਾਰ ਨੂੰ ਸੋਨਾ 406 ਰੁਪਏ ਚੜ੍ਹ ਕੇ 53,812 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 53,406 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।
ਚਾਂਦੀ ਦੀ ਤਾਜ਼ਾ ਕੀਮਤ (Silver Latest Price)
ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ ‘ਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਅੱਜ ਦੇ ਕਾਰੋਬਾਰ ਤੋਂ ਬਾਅਦ ਚਾਂਦੀ 985 ਰੁਪਏ ਚੜ੍ਹ ਕੇ 71,297 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ, ਜੋ ਪਿਛਲੇ ਕਾਰੋਬਾਰੀ ਸੈਸ਼ਨ ‘ਚ 70,312 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਈ ਸੀ।
ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨਾ ਉਛਲਿਆ
ਇਸ ਤੋਂ ਇਲਾਵਾ ਜੇਕਰ ਅੰਤਰਰਾਸ਼ਟਰੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਸੋਨਾ 2,010 ਡਾਲਰ ਪ੍ਰਤੀ ਔਂਸ ‘ਤੇ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਚਾਂਦੀ 25.99 ਡਾਲਰ ਪ੍ਰਤੀ ਔਂਸ ‘ਤੇ ਲਗਭਗ ਸਥਿਰ ਰਹੀ।