Home » ਪੰਜਾਬ ਚੋਣਾਂ: ਨਤੀਜਿਆਂ ਤੋਂ ਪਹਿਲਾਂ ਹੀ ਉਮੀਦਵਾਰ ਦੇ ਰਹੇ ਲੱਡੂਆਂ ਦੇ ਆਰਡਰ…
Home Page News India India News

ਪੰਜਾਬ ਚੋਣਾਂ: ਨਤੀਜਿਆਂ ਤੋਂ ਪਹਿਲਾਂ ਹੀ ਉਮੀਦਵਾਰ ਦੇ ਰਹੇ ਲੱਡੂਆਂ ਦੇ ਆਰਡਰ…

Spread the news

ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ (Vidhan Sabha Elections Result) ਅੱਜ ਐਲਾਨੇ ਜਾਣੇ ਹਨ। ਨਤੀਜੇ ਤੋਂ ਪਹਿਲਾਂ ਸੋਮਵਾਰ ਸ਼ਾਮ ਨੂੰ ਐਗਜ਼ਿਟ ਪੋਲ ਜਾਰੀ ਕਰ ਦਿੱਤੇ ਗਏ ਹਨ। ਕੁਝ ਐਗਜ਼ਿਟ ਪੋਲ ਅਤੇ ਕੁਝ ਉਮੀਦਵਾਰਾਂ ਦੇ ਆਪਣੇ ਮੁਲਾਂਕਣ ਦੇ ਆਧਾਰ ‘ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਲੱਡੂਆਂ ਦਾ ਆਰਡਰ ਦੇ ਰਹੇ ਹਨ।

ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਵਰਕਰ ਅੱਜ ਜ ਐਲਾਨੇ ਜਾਣ ਵਾਲੇ ਚੋਣ ਨਤੀਜਿਆਂ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਦੱਸ ਦਈਏ ਕਿ ਭਲਕੇ ਅੱਜ 10 ਮਾਰਚ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਪੰਜਾਬ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।