ਸਿਆਸੀ ਪਾਰਟੀਆਂ ਤੋਂ ਇਲਾਵਾ ਸੂਬੇ ਭਰ ਦੇ ਵੋਟਰ ਅੱਜ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਚੋਣ ਨਤੀਜਿਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।
ਇਸ ਦੌਰਾਨ ਪੰਜਾਬ ਮੁੱਖ ਚੋਣ ਅਫਸਰ ਵਲੋਂ ਸੂਬੇ ਦੇ ਲੋਕਾਂ ਨੂੰ ਧੀਰਜ ਤੇ ਪਾਦਰਸ਼ਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਚੋਣ ਕਮਿਸ਼ਨ ਵਲੋਂ ਚੋਣਾਂ ਦੀ ਗਿਣਤੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਵੋਟਾਂ ਦੀ ਗਿਣਤੀ ਲਈ ਹਜ਼ਾਰਾਂ ਵਰਕਰਾਂ ਦੀ ਡਿਊਟੀ ਲਾਈ ਗਈ ਹੈ। ਇਸ ਦੌਰਾਨ ਮੀਡੀਆ ਕਰਮਚਾਰੀਆਂ ਲਈ ਮੀਡੀਆ ਸੈਂਟਰ ਵੀ ਬਣਾਏ ਗਏ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਗਿਣਤੀ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਿਯਮਾਂ ਨੂੰ ਵੀ ਸਪੱਸ਼ਟ ਕਰ ਦਿੱਤਾ ਹੈ।
ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੇ ਸੋਮਵਾਰ ਸ਼ਾਮ ਤੱਕ ਆਪਣੇ ਕਾਊਂਟਿੰਗ ਏਜੰਟਾਂ ਦੇ ਵੇਰਵੇ ਰਿਟਰਨਿੰਗ ਅਫ਼ਸਰਾਂ ਨੂੰ ਦੇ ਦਿੱਤੇ ਹਨ ਅਤੇ ਪਛਾਣ ਪੱਤਰ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਏਜੰਟਾਂ ਨੂੰ ਸਵੇਰੇ 7 ਵਜੇ ਤੋਂ ਪਹਿਲਾਂ ਕੇਂਦਰ ਵਿੱਚ ਪਹੁੰਚਣਾ ਜ਼ਰੂਰੀ ਹੈ। ਕਿਸੇ ਵੀ ਏਜੰਟ ਨੂੰ ਦੇਰੀ ਨਾਲ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਵਾਰ ਏਜੰਟ ਜਾਂ ਉਮੀਦਵਾਰ ਗੇੜ ਦੇ ਮੱਧ ਵਿਚ ਹੀ ਮੁੜ ਗਿਣਤੀ ਲਈ ਅਪੀਲ ਕਰ ਸਕਦੇ ਹਨ। ਉਸ ਦੇ ਕਹਿਣ ‘ਤੇ ਵੀ ਦੋ ਵਾਰ ਹੀ ਮੁੜ ਗਿਣਤੀ ਕੀਤੀ ਜਾ ਸਕਦੀ ਹੈ।
ਮੋਬਾਈਲ ਅਤੇ ਇਲੈਕਟ੍ਰਾਨਿਕ ਯੰਤਰ ਲੈ ਕੇ ਜਾਣ ਦੀ ਮਨਾਹੀ
ਚੋਣ ਕਮਿਸ਼ਨ ਨੇ ਵੀ ਗਿਣਤੀ ਕੇਂਦਰਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਹੋਇਆ ਹੈ। ਕੋਈ ਵੀ ਉਮੀਦਵਾਰ ਜਾਂ ਏਜੰਟ ਆਪਣੇ ਨਾਲ ਮੋਬਾਈਲ ਅੰਦਰ ਨਹੀਂ ਲਿਜਾ ਸਕਦਾ। ਇੰਨਾ ਹੀ ਨਹੀਂ, ਹੋਰ ਇਲੈਕਟ੍ਰਾਨਿਕ ਯੰਤਰਾਂ ਨੂੰ ਅੰਦਰ ਲਿਜਾਣ ਦੀ ਵੀ ਮਨਾਹੀ ਹੋਵੇਗੀ।