Home » ਸ਼ੁਰੂਆਤੀ ਰੁਝਾਨਾਂ ‘ਚ ਧੂਰੀ ਤੋਂ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ 25 ਸੀਟਾਂ ਤੋਂ ਅੱਗੇ
Home Page News India India News

ਸ਼ੁਰੂਆਤੀ ਰੁਝਾਨਾਂ ‘ਚ ਧੂਰੀ ਤੋਂ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ 25 ਸੀਟਾਂ ਤੋਂ ਅੱਗੇ

Spread the news

ਪੰਜਾਬ ਵਿੱਚ ਅੱਜ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਚੋਣ ਨਤੀਜਿਆਂ ਦੇ ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ 25 ਸੀਟਾਂ ਤੋਂ ਅੱਗੇ ਜਾ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਤੇ ਧੂਰੀ ਹਲਕੇ ਤੋਂ ਉਮੀਦਵਾਰ ਭਗਵੰਤ ਮਾਨ ਸ਼ੁਰੂਆਤੀ ਰੁਝਾਨਾਂ ਵਿੱਚ ਅੱਗੇ ਜਾ ਰਹੇ ਹਨ।

Punjab elections result 2022
Punjab elections result 2022

ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂਸਨ , ਜਿਨ੍ਹਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ । ਜਿਸ ਤੋਂ ਬਾਅਦ ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਜਾਵੇਗਾ। ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਦੋ-ਤਿੰਨ ਘੰਟਿਆਂ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ। 14 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ । ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।