ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ 16 ਮਾਰਚ ਨੂੰ ਇਕੱਲੇ ਭਗਵੰਤ ਮਾਨ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਅਤੇ ਕੈਬਨਿਟ ਮੰਤਰੀ ਬਾਅਦ ‘ਚ ਸਹੁੰ ਚੁੱਕਣਗੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਹੁੰ ਚੁੱਕ ਸਮਾਗਮ ਖਟਕੜ ਕਲਾਂ ‘ਚ ਹੋਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਭਾਰਵੀ ਮੁੱਖ ਮੰਤਰੀ ਭਗਵੰਤ ਮਾਨ ਜੇਤੂ ਮਾਰਚ ਕੱਢਣ ਲਈ ਅੰਮ੍ਰਿਤਸਰ ਪਹੁੰਚੇ ਹਨ। ਦੋਹਾਂ ਨੇਤਾਵਾਂ ਨੇ ਦੁਰਗਿਆਣਾ ਮੰਦਰ ਮੱਥਾ ਟੇਕਿਆ ਅਤੇ ਰਾਮਤੀਰਥ ‘ਚ ਨਤਮਸਤਕ ਹੋਏ। ਉਥੇ ਹੀ ਦੁਰਗਿਆਣਾ ਮੰਦਰ ਵਿਚ ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ ਨੇ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ ਨੂੰ ਗਲੇ ਲਗਾਇਆ। ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਸਥਾਨਕ ਜਲ੍ਹਿਆਂਵਾਲਾ ਬਾਗ਼ ਵਿਖੇ ਨਤਮਸਤਕ ਹੋਏ ਅਤੇ ਸ਼ਹੀਦੀ ਯਾਦਗਾਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਤੇ ਨਵੇਂ ਬਣ ਰਹੇ ਮੁੱਖ ਮੰਤਰੀ ਥੋੜ੍ਹੀ ਦੇਰ ਤੱਕ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮੀਡੀਆ ਨੂੰ ਵੀ ਦੂਰ ਰੱਖਿਆ ਜਾ ਰਿਹਾ ਹੈ।