ਵਿਧਾਨ ਸਭਾ ਚੋਣਾਂ ਵਿਚ ਹੁੰਝਾਂ ਫੇਰ ਜਿੱਤ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਤੋਂ ਵਿਧਾਇਕ ਭਗਵੰਤ ਮਾਨ ਨੇ ਅੱਜ ਪੰਜਾਬ ਦੇ 25ਵੇਂ ਮੁੱਖ ਮੰਤਰੀ ਅਹੁਦੇ ਵਜੋਂ ਸਹੁੰ ਚੁੱਕੀ ਗਈ।ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਰੱਖੇ ਵੱਡੇ ਸਮਾਗਮ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੇ ਅਹੁਦੇ ਦੀ ਸਹੁੰ ਚੁਕਵਾਈ। ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਚ ਸਹੁੰ ਚੁੱਕਣ ਦਾ ਉਨ੍ਹਾਂ ਦਾ ਸੁਫ਼ਨਾ ਅੱਜ ਪੂਰਾ ਹੋ ਗਿਆ ਹੈ। ਮਾਨ ਨੇ ਕਿਹਾ ਕਿ ਪਹਿਲਾਂ ਸਹੁ ਚੁੱਕ ਸਮਾਗਮ ਮਹਿਲਾਂ, ਸਟੇਡੀਅਮਾਂ ਅਤੇ ਰਾਜ ਭਵਨਾਂ ਵਿਚ ਹੁੰਦੇ ਸਨ ਪਰ ਅੱਜ ਮੁੱਖ ਮੰਤਰੀ ਅਹੁਦੇ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਦੀ ਧਰਤੀ ’ਤੇ ਹੋਇਆ ਹੈ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਜਿੱਤ ਦਾ ਹੰਕਾਰ ਨਹੀਂ ਕਰਨਾ ਉਹਨਾਂ ਕਿਹਾ ਕਿ ਅਸੀ ਵੀ ਆਮ ਜਨਤਾ ਵਰਗੇ ਹਾਂ ਤੇ ਜਨਤਾ ਵਰਗੇ ਹੀ ਰਹਾਂਗੇ।