Home » ਪੰਜਾਬ ਦੇ ਦੂਜੇ ਸਭ ਤੋਂ ਨੌਜਵਾਨ ਮੁੱਖ-ਮੰਤਰੀ ਬਣੇ ਭਗਵੰਤ ਮਾਨ…
Home Page News India India News

ਪੰਜਾਬ ਦੇ ਦੂਜੇ ਸਭ ਤੋਂ ਨੌਜਵਾਨ ਮੁੱਖ-ਮੰਤਰੀ ਬਣੇ ਭਗਵੰਤ ਮਾਨ…

Spread the news

ਚੰਡੀਗੜ੍ਹ – ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ-ਮੰਤਰੀ ਦੀ ਕੁਰਸੀ ਸੰਭਾਲ ਲਈ ਹੈ। ਉਹ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਕੁੱਝ ਘੰਟੇ ਬਾਅਦ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਪੁੱਜੇ। ਇੱਥੇ ਪੰਜਾਬ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਪੁਲੀਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ। ਇਸ ਦੌਰਾਨ ਅੰਮ੍ਰਿਤਸਰ ਦੱਖਣੀ ਤੋਂ ‘ਆਪ’ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੂੰ ਆਰਜ਼ੀ ਸਪੀਕਰ ਬਣਾਇਆ ਗਿਆ ਹੈ ਰਾਜਭਵਨ ਦੇ ਵਿੱਚ ਰਾਜਪਾਲ ਦੇ ਵਲੋਂ ਉਹਨਾਂ ਨੂੰ ਸਹੁੰ ਚੁਕਾਈ ਗਈ।ਭਗਵੰਤ ਮਾਨ ਪੰਜਾਬ ਦੇ ਦੂਜੇ ਸਭ ਤੋਂ ਯੁਵਾ ਮੁੱਖ ਮੰਤਰੀ ਬਣੇ ਹਨ। ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ 49 ਸਾਲ ਦੀ ਉਮਰ ‘ਚ ਸੀਐੱਮ ਬਣੇ ਹਨ। ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ 1970 ਵਿੱਚ 43 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਸਨ। ਸਾਬਕਾ ਮੁੱਖ ਮੰਤਰੀ ਵਜੋਂ 2 ਸੀਟਾਂ ਤੋਂ ਚੋਣ ਹਾਰਨ ਵਾਲੇ ਚਰਨਜੀਤ ਚੰਨੀ 58 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਸਨ । ਇਸ ਦੇ ਨਾਲ ਹੀ 2002 ‘ਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਕੈਪਟਨ ਅਮਰਿੰਦਰ ਸਿੰਘ ਦੀ ਉਮਰ 60 ਸਾਲ ਸੀ।