Home » ਇੱਕ ਹੋਰ ਕਬੱਡੀ ਖਿਡਾਰੀ ਦੇ ਫਾਰਮ ਹਾਊਸ ’ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ…
Home Page News India India News

ਇੱਕ ਹੋਰ ਕਬੱਡੀ ਖਿਡਾਰੀ ਦੇ ਫਾਰਮ ਹਾਊਸ ’ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ…

Spread the news

ਨਵਾਂਸ਼ਹਿਰ-ਥਾਣਾ ਮੁਕੰਦਪੁਰ ਅਧੀਨ ਆਉਂਦੇ ਪਿੰਡ ਗੁਣਾਚੌਰ ਵਿਖੇ ਨੈਸ਼ਨਲ ਕਬੱਡੀ ਖਿਡਾਰੀ ਸਰਬਜੀਤ ਸਿੰਘ ਸੱਬਾ ਦੇ ਫਾਰਮ ਹਾਊਸ ’ਤੇ ਆ ਕੇ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ। ਸਰਬਜੀਤ ਸਿੰਘ ਸੱਬਾ ਦੇ ਚਾਚਾ ਸ਼ਿਵਰਾਜ ਰਾਣਾ ਨੇ ਦੱਸਿਆ ਕਿ ਮੈਂ ਅਤੇ ਮੇਰੇ ਪਰਿਵਾਰਕ ਮੈਂਬਰ ਫਾਰਮ ਹਾਊਸ ’ਤੇ ਸੀ ਅਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਮੇਰੇ ਭਤੀਜੇ ਦਾ ਨਾਂ ਸੱਬਾ ਕਹਿ ਕੇ ਆਵਾਜ਼ ਮਾਰੀ। ਸਰਬਜੀਤ ਸਿੰਘ ਸੱਬਾ ਕਮਰੇ ਵਿਚ ਸੁੱਤਾ ਪਿਆ ਸੀ ਅਤੇ ਮੈਂ ਗੇਟ ਖੋਲ੍ਹਣ ਲਈ ਤੁਰ ਪਿਆ ਤਾਂ ਉਨ੍ਹਾਂ ਦੋਵਾਂ ਵਿਚੋਂ ਇਕ ਨੇ ਇਕਦਮ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਅੱਗੇ ਬੋਲਦੇ ਹੋਏ ਦੱਸਿਆ ਕਿ ਮੈਂ ਤੁਰੰਤ ਪਿੱਛੇ ਹਟ ਗਿਆ। ਫਾਇਰ ਕਰਨ ਉਪਰੰਤ ਦੋਵੇਂ ਵਿਅਕਤੀ ਫਰਾਰ ਹੋ ਗਏ। ਅਸੀਂ ਥਾਣਾ ਮੁਕੰਦਪੁਰ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਨੂੰ ਇਸ ਘਟਨਾ ਸਬੰਧੀ ਫੋਨ ਕਰ ਦਿੱਤਾ।