ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ ‘ਚ ਉਨ੍ਹਾਂ ਘਰ ਦੇ ਸਾਹਮਣੇ ਪਹਿਲਾ ਧਰਨਾ ਦਿੱਤਾ ਗਿਆ।
ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪੁਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਲਈ ਪੰਜਾਬ ਤੋਂ ਬਾਹਰੋਂ ਮੈਂਬਰ ਲਏ ਜਾਣ ਦੇ ਖਿਲਾਫ ਸੰਗਰੂਰ ਵਿਚ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਲਗਾਇਆ ਹੈ।
ਪੁਰਸ਼ੋਤਮ ਸਿੰਘ ਨੇ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਗਏ ਪੰਜ ਚਿਹਰਿਆਂ ਦਾ ਪੰਜਾਬ ਲਈ ਕੋਈ ਯੋਗਦਾਨ ਨਹੀਂ ਹੈ।
ਉਨ੍ਹਾਂ ਕਿਹਾ ਕਿ ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਹੋਏ ਵਰਕਰ ਹਨ ਅਤੇ ਆਪ ਸਰਕਾਰ, ਰਾਜ ਸਭਾ ਵਿੱਚ ਉਨ੍ਹਾਂ ਨੂੰ ਭੇਜ ਕੇ ਭਾਜਪਾ ਦਾ ਸਮਰਥਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਮੈਂ ਭਗਵੰਤ ਮਾਨ ਦੇ ਘਰ ਅੱਗੇ ਧਰਨਾ ਦੇ ਕੇ ਲੋਕਾਂ ਸਾਹਮਣੇ ਆਪਣੀ ਆਵਾਜ਼ ਬੁਲੰਦ ਕਰਨਾ ਚਾਹੁੰਦਾ ਹਾਂ।