Home » ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (23-03-2022)…
Home Page News Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (23-03-2022)…

Spread the news

ਸਲੋਕੁ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥


ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧। ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।