Home » ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨਿਊਲਿਨ ਵਿਖੇ ਵਿਸਾਖੀ ਮੌਕੇ ਸਜੇ ਵਿਸ਼ੇਸ਼ ਦੀਵਾਨ…
Home Page News New Zealand Local News NewZealand

ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨਿਊਲਿਨ ਵਿਖੇ ਵਿਸਾਖੀ ਮੌਕੇ ਸਜੇ ਵਿਸ਼ੇਸ਼ ਦੀਵਾਨ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨਿਊਲਿਨ ਵਿਖੇ ਆਕਲੈਂਡ- ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨਿਊਲਿਨ ਵਿਖੇ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਇਹ ਸਮਾਗਮ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਚੜ੍ਹਦੀ ਕਲਾ ਨਾਲ ਕਰਵਾਇਆ ਗਿਆ

ਇਸ ਮੌਕੇ ਪੰਥ ਭਾਈ ਲਖਵਿੰਦਰ ਸਿੰਘ,ਭਾਈ ਦੀਪ ਸਿੰਘ ਅਤੇ ਭਾਈ ਕੁਲਵੰਤ ਸਿੰਘ ਦੇ ਜਥੇ ਵੱਲੋ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਗੁਰੂ ਘਰ ਵਿੱਚ ਸਵੇਰ ਤੋ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚੀ ਆਈ ਹੋਈ ਸੰਗਤ ਲਈ ਗੁਰੂ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।ਪ੍ਰਬੰਧਕਾਂ ਵੱਲੋਂ ਜਿੱਥੇ ਸੰਗਤ ਨੂੰ ਵਿਸਾਖੀ ਦੇ ਤਿਉਹਾਰ ਤੇ ਵਧਾਈ ਦਿੱਤੀ ਗਈ ਉੱਥੇ ਹੀ ਧੰਨਵਾਦ ਵੀ ਕੀਤਾ ਗਿਆ।