ਆਕਲੈਂਡ(ਬਲਜਿੰਦਰ ਰੰਧਾਵਾ)ਨਿਊਜ਼ੀਲੈਂਡ ਵੱਸਦੇ ਭਾਈਚਾਰੇ ਲਈ ਬਹੁਤ ਹੀ ਦੁੱਖਭਰੀ ਖਬਰ ਸਾਹਮਣੇ ਆਈ ਹੈ ਬੀਤੇ ਕੱਲ ਸ਼ਾਮ ਕੁਈਨਜ਼ਟਾਊਨ ਵਿੱਚ ਹੋਏ ਇੱਕ ਕਾਰ ਹਾਦਸੇ ਵਿੱਚ 27 ਸਾਲਾ ਪੰਜਾਬੀ ਨੌਜਵਾਨ ਤੇਜਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਇਕ ਹੋਰ ਨੌਜਵਾਨ ਵੀ ਇਸ ਹਾਦਸੇ ਵਿੱਚ ਗੰਭੀਰ ਜਖਮੀ ਹੋਇਆ ਹੈ ਤੇ ਇਸ ਵੇਲੇ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਹਾਦਸਾ ਕੁਈਨਜ਼ਟਾਊਨ ਦੇ ਜੈਕ ਪੋਇੰਟ ਕਿੰਗਸਟਨ ਰੋਡ ਵਿਖੇ ਵਾਪਰਿਆ ਦੱਸਿਆ ਜਾ ਰਿਹਾ ਹੈ। ਮ੍ਰਿਤਕ ਤੇਜਿੰਦਰ ਸਿੰਘ 206, ਫਰਨਹਿਲ ਰੋਡ, ਕੁਈਨਜ਼ਟਾਊਨ ਦਾ ਰਿਹਾਇਸ਼ੀ ਸੀ। ਤੇਜਿੰਦਰ ਸਿੰਘ ਦਾ ਪਰਿਵਾਰ ਪੰਜਾਬ ਦੇ ਪਿੰਡ ਕਾਲਰਾ(ਆਦਮਪੁਰ)ਨਾਲ ਸਬੰਧਤ ਸੀ।ਮ੍ਰਿਤਕ ਤੇਜਿੰਦਰ ਸਿੰਘ 2016 ਤੋ ਨਿਊਜ਼ੀਲੈਂਡ ਵਿੱਚ ਰਹਿ ਰਿਹਾ ਸੀ ਅਤੇ ਕਾਰਪੈਂਟਰ ਦਾ ਕੰਮ ਕਰਦਾ ਸੀ।