Home » ਭਾਰਤ ‘ਚ ਮੁੜ ਵਧਣ ਲੱਗੇ ਕੋਰੋਨਾ ਦੇ ਕੇਸ,ਪ੍ਰਧਾਨ ਮੰਤਰੀ ਨੇ 27 ਅਪ੍ਰੈਲ ਨੂੰ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ
Home Page News India India News

ਭਾਰਤ ‘ਚ ਮੁੜ ਵਧਣ ਲੱਗੇ ਕੋਰੋਨਾ ਦੇ ਕੇਸ,ਪ੍ਰਧਾਨ ਮੰਤਰੀ ਨੇ 27 ਅਪ੍ਰੈਲ ਨੂੰ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ

Spread the news

ਨਵੀਂ ਦਿੱਲੀ : ਕੋਵਿਡ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਹ ਗਿਣਤੀ ਅਜੇ ਭਾਵੇਂ ਥੋੜ੍ਹੀ ਹੈ ਪਰ ਹੌਲੀ ਹੌਲੀ ਇਹ ਕੇਸ ਵੱਧ ਰਹੇ ਹਨ। ਦੇਸ਼ ‘ਚ ਇਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀਆਂ ਨਾਲ ਸਮੀਖਿਆ ਬੈਠਕ ਬੁਲਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਅਪ੍ਰੈਲ ਨੂੰ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੇ ਨਾਲ ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਤੇ ਉਨ੍ਹਾਂ ਦੇ ਮੰਤਰਾਲੇ ਨਾਲ ਸਬੰਧਤ ਅਧਿਕਾਰੀਆਂ ਦੇ ਵੀ ਇਸ ਮੀਟਿੰਗ ‘ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਕੋਵਿਡ ਨੂੰ ਲੈ ਕੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪਹਿਲਾਂ ਵੀ ਮੀਟਿੰਗਾਂ ਕਰ ਚੁੱਕੇ ਹਨ। ਹੁਣ ਸਥਿਤੀ ਗੰਭੀਰ ਹੁੰਦੀ ਦੇਖ ਮੁੜ ਮੀਟਿੰਗ ਬੁਲਾਈ ਗਈ ਹੈ।ਜੇ ਦੇਸ਼ ਦੀ ਗੱਲ ਕਰੀਏ ਤਾਂ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 2,593 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਦੇਸ਼ ‘ਚ ਕੋਰੋਨਾ ਲਾਗ ਮਰੀਜ਼ਾਂ ਦੀ ਕੁੱਲ ਗਿਣਤੀ 4,25,19,479 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੀ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,22,193 ਹੋ ਗਈ ਹੈ।