ਪੰਜਾਬ ਦੀਆਂ ਸਰਕਾਰੀ ਬੱਸਾਂ ਜਲਦ ਹੀ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੱਕ ਜਾਣ ਦਾ ਮੁੱਦਾ ਕਾਫੀ ਦੇਰ ਤੋਂ ਲਟਕਦਾ ਆ ਰਿਹਾ ਹੈ। ਅਜੇ ਤੱਕ ਇੰਡੋ ਕੈਨੇਡੀਅਨ ਬੱਸਾਂ ਹੀ ਦਿੱਲੀ ਤੱਕ ਜਾਂਦੀਆਂ ਸਨ। ਪਰ ਹੁਣ ਪੰਜਾਬ ਤੇ ਦਿੱਲੀ ਦੇ ਟਰਾਂਸਪੋਰਟ ਅਫਸਰਾਂ ਦੀ ਮੀਟਿੰਗ ਵਿਚ ਇਸ ‘ਤੇ ਸਹਿਮਤੀ ਬਣ ਗਈ ਹੈ। ਇਸ ਸਬੰਧੀ ਦਿੱਲੀ ਏਅਰਪੋਰਟ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਹੋ ਚੁੱਕੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੁਣ ਪੰਜਾਬ ਦੀਆਂ ਸਰਕਾਰੀ ਬੱਸਾਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੱਕ ਜਾਣਗੀਆਂ, ਜਲਦ ਹੀ ਇਸ ਦੀ ਸ਼ੁਰੂਆਤ ਹੋਣ ਵਾਲੀ ਹੈ।
ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਵਿਚ ਉੁਨ੍ਹਾਂ ਨੇ ਇਹ ਮੁੱਦਾ ਚੁੱਕਿਆ ਸੀ। ਇਸ ਵਿਚ ਦੱਸਿਆ ਗਿਆ ਕਿ ਇਸ ਨਾਲ ਟਰਾਂਸਪੋਰਟ ਵਿਭਾਗ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ। ਸਰਕਾਰੀ ਬੱਸਾਂ ਨਾ ਹੋਣ ਕਾਰਨ ਪ੍ਰਾਈਵੇਟ ਬੱਸ ਆਪ੍ਰੇਟਰ ਯਾਤਰੀਆਂ ਨੂੰ ਲੁੱਟ ਰਹੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਅੱਗੇ ਇਹ ਗੱਲ ਚੁੱਕੀ।
ਇਸ ਤੋਂ ਬਾਅਦ ਟਰਾਂਸਪੋਰਟ ਸਕੱਤਰ ਵਿਕਾਸ ਗਰਗ ਨੇ ਦਿੱਲੀ ਟਰਾਂਸਪੋਰਟ ਵਿਭਾਗ ਦੇ ਮੁੱਖ ਸਕੱਤਰ ਆਸ਼ੀਸ਼ ਕੁੰਦਰਾ ਤੇ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪੰਜਾਬ ਸਰਕਾਰ ਨੇ ਤੈਅ ਕੀਤਾ ਹੈ ਕਿ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਚੱਲਣਗੀਆਂ।