Home » CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਿੱਠੀ ‘ਚ ਜੈਸ਼-ਏ-ਮੁਹੰਮਦ ਦਾ ਜ਼ਿਕਰ…
Home Page News India India News

CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਿੱਠੀ ‘ਚ ਜੈਸ਼-ਏ-ਮੁਹੰਮਦ ਦਾ ਜ਼ਿਕਰ…

Spread the news

ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ‘ਤੇ ਧਮਕੀ ਭਰੀ ਚਿੱਠੀ ਮਿਲੀ ਹੈ।ਚਿੱਠੀ ਉਥੋਂ ਦੇ ਸਟੇਸ਼ਨ ਮਾਸਟਰ ਨੂੰ ਮਿਲੀ ਹੈ।ਚਿੱਠੀ ਵਿਚ ਜੈਸ਼-ਏ-ਮੁਹੰਮਦ ਦਾ ਜ਼ਿਕਰ ਵੀ ਕੀਤਾ ਗਿਆ ਹੈ। ਸਾਦੇ ਕਾਗਜ਼ ‘ਤੇ ਚਿੱਠੀ ਲਿਖੀ ਗਈ ਹੈ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ ਤੇ ਪੂਰਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਨਾਂ ਤੋਂ ਆਏ ਧਮਕੀ ਭਰੇ ਪੱਤਰ ਤੋਂ ਬਾਅਦ ਰੇਲਵੇ ਤੇ ਪੰਜਾਬ ਪੁਲਿਸ ਅਲਰਟ ਹੋ ਗਈ ਹੈ। ਸ਼ਰਾਰਤੀ ਤੱਤਾਂ ਨੇ ਰੇਲਵੇ ਸਟੇਸ਼ਨ ਪ੍ਰਧਾਨ ਸੁਲਤਾਨਪੁਰ ਲੋਧੀ ਨੂੰ ਡਾਕ ਰਾਹੀਂ ਮਿਲਿਆ ਹੈ। ਇਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਿੰਦੂਆਂ ਦੀ ਆਸਥਾ ਦੇ ਕੇਂਦਰਾਂ ਸ਼੍ਰੀ ਦੇਵੀ ਤਾਲਾਬ ਮੰਦਰ, ਫਗਵਾੜਾ ਦੇ ਸ਼੍ਰੀ ਹਨੂੰਮਾਨਗੜ੍ਹੀ ਤੇ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਨਾਲ ਹੀ ਲਿਖਿਆ ਹੈ ਕਿ ਸੂਬੇ ਵਿਚ ਪੰਜ ਤੋਂ ਜ਼ਿਆਦਾ ਰੇਲਵੇ ਸਟੇਸ਼ਨਾਂ ਨੂੰ ਉਡਾਉਣਗੇ।

ਚਿੱਠੀ ਮਿਲਦਿਆਂ ਹੀ ਤੁਰੰਤ ਰੇਲਵੇ ਪੁਲਿਸ ਦੇ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ। ਰੇਲਵੇ ਪੁਲਿਸ ਨੇ ਚਿੱਠੀ ਦਾ ਨੋਟਿਸ ਲੈਂਦੇ ਹੋਏ ਸਾਰੇ ਸਟੇਸ਼ਨਾਂ ‘ਤੇ ਅਲਰਟ ਜਾਰੀ ਕਰ ਦਿੱਤਾ। ਧਮਕੀ ਭਰੇ ਪੱਤਰ ਤੋਂ ਬਾਅਦ ਸਟੇਸ਼ਨਾਂ ‘ਤੇ ਚੌਕਸੀ ਹੋਰ ਜ਼ਿਆਦਾ ਸਖਤ ਕਰ ਦਿੱਤੀ ਹੈ।

ਚਿੱਠੀ ਲਿਖਣ ਵਾਲੇ ਨੇ ਆਪਣਾ ਪਛਾਣ ਜੈਸ਼-ਏ-ਮੁਹੰਮਦ ਦੇ ਏਰੀਆ ਕਮਾਂਡਰ ਸਲੀਮ ਅੰਸਾਰੀ ਦੱਸਿਆ ਹੈ। ਹਿੰਦੀ ‘ਚ ਨੋਟਬੁੱਕ ਦੇ ਕਾਗਜ਼ ‘ਤੇ ਲਿਖੀ ਚਿੱਠੀ ‘ਚ ਕਿਹਾ ਹੈ ਕਿ ਏ ਖੁਦਾ ਮੈਨੂੰ ਮਾਫ ਕਰਕੇ ਸਾਨੂੰ ਆਪਣੇ ਜੇਹਾਦੀਆਂ ਦਾ ਬਦਲਾ ਜ਼ਰੂਰ ਲਵਾਂਗੇ। ਅਸੀਂ 21 ਮਈ ਨੂੰ ਜਲੰਧਰ ਰੇਲਵੇ ਸਟੇਸ਼ਨ, ਸੁਲਤਾਨਪੁਰ ਲੋਧੀ, ਲੋਹੀਆਂ ਖਾਸ, ਫਿਰੋਜ਼ਪੁਰ ਛਾਉਣੀ, ਫਗਵਾੜਾ, ਅੰਮ੍ਰਿਤਸਰ, ਤਰਨਤਾਰਨ ਸਣੇ ਪੰਜਾਬ ਦੇ ਕਈ ਸਟੇਸ਼ਨਾਂ ਨੂੰ ਉਡਾ ਦੇਣਗੇ।