ਭਾਰਤ ਵਿੱਚ ਪਾਬੰਦੀਸ਼ੁਦਾ ਸੰਸਥਾ ‘ਸਿੱਖਸ ਫਾਰ ਜਸਟਿਸ’ ਤੇ ਗੁਰਪਤਵੰਤ ਸਿੰਘ ਪੰਨੂ ਵੱਲੋਂ 29 ਅਪ੍ਰੈਲ ਨੂੰ ਡੀਸੀ ਦਫਤਰ ਉਪਰ ਖ਼ਾਲਿਸਤਾਨੀ ਝੰਡਾ ਫਹਿਰਾਉਣ ਦੀ ਗੱਲ ਆਖੀ ਗਈ ਸੀ। ਸ਼ਿਵ ਸੈਨਾ ਵੱਲੋਂ ਇਸ ਦੇ ਵਿਰੋਧ ਵਿੱਚ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ।
ਤਾਜ਼ਾ ਜਾਣਕਾਰੀ ਮੁਤਾਬਕ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਸ਼ਿਵ ਸੈਨਾ ਦਰਮਿਆਨ ਪਥਰਾਅ ਵੀ ਹੋਇਆ ਹੈ ਅਤੇ ਇਨ੍ਹਾਂ ਹਾਲਾਤਾਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਹਵਾਈ ਫਾਇਰਿੰਗ ਵੀ ਕੀਤੀ ਗਈ ਹੈ। ਜਿੱਥੇ ਸਿੱਖ ਜਥੇਬੰਦੀਆਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਗਈ ਉੱਥੇ ਹੀ ਸ਼ਿਵ ਸੈਨਾ (ਬਾਲ ਠਾਕਰੇ) ਵੱਲੋਂ ਇਸ ਦੇ ਉਲਟ ਖਾਲਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਹਨ।
ਪ੍ਰਸ਼ਾਸਨ ਵੱਲੋਂ ਹਾਲਾਤ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਘਟਨਾਵਾਂ ਬਾਰੇ ਕਈ ਅਫ਼ਵਾਹਾਂ ਨੇ ਸਾਹਮਣੇ ਆ ਰਹੀਆਂ ਹਨ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਟਵੀਟ ਕਰਕੇ ਇਸ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਗਈ ਹੈ।ਪਟਿਆਲਾ ਦੇ ਡੀਐੱਸਪੀ ਮੋਹਿਤ ਮਲਹੋਤਰਾ ਨੇ ਆਖਿਆ ਕਿ ਪ੍ਰਸ਼ਾਸਨ ਦੀ ਹਾਲਾਤਾਂ ਉਪਰ ਪੂਰੀ ਨਜ਼ਰ ਹੈ।