Home » ਸੋਸ਼ਲ ਮੀਡੀਆ ਸਟਾਰ ਕਿਲੀ ਪਾਲ ‘ਤੇ ਚਾਕੂ ਨਾਲ ਹਮਲਾ,ਖੁਦ ਕਿਲੀ ਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਦਿੱਤੀ ਜਾਣਕਾਰੀ।
Home Page News World World News

ਸੋਸ਼ਲ ਮੀਡੀਆ ਸਟਾਰ ਕਿਲੀ ਪਾਲ ‘ਤੇ ਚਾਕੂ ਨਾਲ ਹਮਲਾ,ਖੁਦ ਕਿਲੀ ਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਦਿੱਤੀ ਜਾਣਕਾਰੀ।

Spread the news

 ਹਾਲ ਹੀ ਵਿੱਚ ਚਾਕੂਬਾਜ਼ੀ ਦੀ ਇੱਕ ਘਟਨਾ ਨੇ ਸੋਸ਼ਲ ਮੀਡੀਆ ‘ਤੇ ਸਨਸਨੀ ਮਚਾ ਦਿੱਤੀ ਹੈ। ਤਨਜ਼ਾਨੀਆ ‘ਚ ਚਾਕੂਬਾਜ਼ੀ ਦੀ ਇਸ ਘਟਨਾ ਤੋਂ ਬਾਅਦ ਭਾਰਤੀ ਯੂਜ਼ਰਜ਼ ਸੋਸ਼ਲ ਮੀਡੀਆ ‘ਤੇ ਕਾਫੀ ਗੁੱਸੇ ‘ਚ ਨਜ਼ਰ ਆ ਰਹੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇਹ ਘਟਨਾ ਸੋਸ਼ਲ ਮੀਡੀਆ ਸਟਾਰ ਕਿਲੀ ਪਾਲ ਨਾਲ ਵਾਪਰੀ ਹੈ। ਜਿਸ ਦੀ ਜਾਣਕਾਰੀ ਖੁਦ ਕਿਲੀ ਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਦਿੱਤੀ ਹੈ।

ਤਨਜ਼ਾਨੀਆ ਦੀ ਇੰਟਰਨੈਟ ਸਨਸਨੀ ਕਿਲੀ ਪਾਲ ਨੂੰ ਭਾਰਤ ਵਿੱਚ ਲੱਖਾਂ ਯੂਜ਼ਰਜ਼ ਦੁਆਰਾ ਪਸੰਦ ਕੀਤਾ ਜਾਂਦਾ ਹੈ। ਇਸ ਦਾ ਮੁੱਖ ਕਾਰਨ ਕਿਲੀ ਪਾਲ ਦੀ ਬਾਲੀਵੁੱਡ ਫਿਲਮਾਂ ਦੇ ਨਾਲ-ਨਾਲ ਦੱਖਣ ਭਾਰਤੀ ਫਿਲਮਾਂ ਦੇ ਗੀਤ ਅਤੇ ਡਾਇਲਾਗਜ਼ ‘ਤੇ ਲਿਪ-ਸਿੰਕ ਵੀਡੀਓ ਹੈ। ਜਿਸ ਨੂੰ ਭਾਰਤੀ ਯੂਜ਼ਰਜ਼ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕਰ ਰਹੇ ਹਨ। ਫਿਲਹਾਲ ਕਿਲੀ ਪਾਲ ਖਤਰੇ ਤੋਂ ਬਾਹਰ ਹੈ।




ਸੋਸ਼ਲ ਮੀਡੀਆ ‘ਤੇ ਦਿੱਤੇ ਇਕ ਅਪਡੇਟ ‘ਚ ਉਸ ਨੇ ਦੱਸਿਆ ਹੈ ਕਿ ਉਸ ‘ਤੇ ਚਾਕੂਆਂ ਨਾਲ ਹਮਲਾ ਕਰਨ ਦੇ ਨਾਲ-ਨਾਲ ਲਾਠੀਆਂ ਨਾਲ ਵੀ ਕੁੱਟਮਾਰ ਕੀਤੀ ਗਈ। ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਇਕ ਸਟੋਰੀ ‘ਚ ਉਸ ਨੇ ਦੱਸਿਆ ਕਿ ਪੰਜ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਚਾਕੂਆਂ ਨਾਲ ਹਮਲਾ ਕੀਤਾ ਅਤੇ ਡੰਡਿਆਂ ਨਾਲ ਕੁੱਟਮਾਰ ਕੀਤੀ। ਜਿਸ ਕਾਰਨ ਉਸ ਨੂੰ ਪੰਜ ਟਾਂਕੇ ਲਗਵਾਉਣੇ ਪਏ। ਉਸ ਨੇ ਦੱਸਿਆ ਕਿ ਉਸਦੇ ਸੱਜੇ ਹੱਥ ਦੇ ਅੰਗੂਠੇ ‘ਤੇ ਸੱਟ ਲੱਗੀ ਹੈ ਅਤੇ 5 ਟਾਂਕੇ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਉਸ ਨੇ ਦੋ ਹਮਲਾਵਰਾਂ ਨੂੰ ਕੁੱਟ ਕੇ ਵੀ ਆਪਣਾ ਬਚਾਅ ਕੀਤਾ।https://imasdk.googleapis.com/js/core/bridge3.512.0_en.html#goog_1170701712

ਤੁਹਾਨੂੰ ਦੱਸ ਦੇਈਏ ਕਿ ਕਿਲੀ ਪਾਲ ਨੂੰ ਇਸ ਸਾਲ ਫਰਵਰੀ ਵਿੱਚ ਤਨਜ਼ਾਨੀਆ ਵਿੱਚ ਭਾਰਤੀ ਹਾਈ ਕਮਿਸ਼ਨ ਵੱਲੋਂ ਵੀ ਸਨਮਾਨਿਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ‘ਚ ਕਿਲੀ ਪਾਲ ਦੀ ਤਾਰੀਫ ਕੀਤੀ ਹੈ। ਫਿਲਹਾਲ ਸੋਸ਼ਲ ਮੀਡੀਆ ‘ਤੇ ਉਨ੍ਹਾਂ ਲਈ ਅਰਦਾਸਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਯੂਜ਼ਰਜ਼ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਇਸ ਦੇ ਨਾਲ ਹੀ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ।