Home » ਅਮਰੀਕਾ ‘ਚ ਜਲੰਧਰ ਜ਼ਿਲੇ ਦੇ ਪਿੰਡ ਕਾਲਰਾ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ.
Home Page News • India • India News • LIFE

ਅਮਰੀਕਾ ‘ਚ ਜਲੰਧਰ ਜ਼ਿਲੇ ਦੇ ਪਿੰਡ ਕਾਲਰਾ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ.

Spread the news

ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿਚ ਉਸ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਚ ਹੋਏ ਸੜਕ ਹਾਦਸੇ ਦੌਰਾਨ ਇੱਕ ਪੰਜਾਬੀ ਨੌਜਵਾਨ ਨੇ ਦਮ ਤੋੜ ਦਿਤਾ।

ਮ੍ਰਿਤਕ ਦਾ ਨਾਮ ਗੁਰਜਿੰਦਰ ਸਿੰਘ ਸਾਬੂ ਪਰਹਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਉਮਰ 30 ਸਾਲ ਸੀ।ਦੱਸ ਦੇਈਏ ਕਿ ਸਾਬੂ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਕੈਲੀਫੋਰਨੀਆ ਆ ਰਿਹਾ ਸੀ ਕਿ ਰਸਤੇ ਵਿਚ ਉਸ ਨਾਲ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਬੂ ਜਲੰਧਰ ਦੇ ਆਦਮਪੁਰ ਦੇ ਪਿੰਡ ਕਾਲਰਾ ਦਾ ਰਹਿਣ ਵਾਲਾ ਸੀ ਅਤੇ ਉਸ ਦਾ ਵਿਆਹ ਕਰੀਬ 5 ਮਹੀਨੇ ਪਹਿਲਾਂ ਦਸੰਬਰ 2021 ’ਚ ਹੋਇਆ ਸੀ।

ਮਿਲੀ ਜਾਣਕਾਰੀ ਅਨੁਸਾਰ ਸਾਬੂ ਪਰਹਾਰ ਪਿੰਡ ਦੀ ਫੁੱਟਬਾਲ ਟੀਮ ਦਾ ਆਲ੍ਹਾ ਦਰਜੇ ਦਾ ਇਹ ਸਾਬਕਾ ਖਿਡਾਰੀ ਸੀ। ਉਹ ਪਿੰਡ ਦੇ ਹਰ ਸਮਾਜਿਕ ਤੇ ਧਾਰਮਿਕ ਕਾਰਜ ’ਚ ਵਧ ਚੜ੍ਹ ਕੇ ਹਿੱਸਾ ਪਾਉਂਦਾ ਸੀ। ਸਾਬੂ ਪਰਹਾਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ‘ਤੇ ਦੁਖਾਂ ਦਾ ਪਹਾੜ ਟੁੱਟ ਗਿਆ ਹੈ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ।