Home » ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (07-05-2022)
Home Page News • India • Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (07-05-2022)

Spread the news

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639}

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।