Home » ਕੀਵੀ ਦੇ ਸੇਵਨ ਨਾਲ ਕੰਟਰੋਲ ‘ਚ ਰਹਿੰਦਾ ਹੈ ਬਲੱਡ ਪ੍ਰੈਸ਼ਰ, ਜਾਣੋ ਹੋਰ ਫਾਇਦੇ…
Food & Drinks • Health • Home Page News • LIFE

ਕੀਵੀ ਦੇ ਸੇਵਨ ਨਾਲ ਕੰਟਰੋਲ ‘ਚ ਰਹਿੰਦਾ ਹੈ ਬਲੱਡ ਪ੍ਰੈਸ਼ਰ, ਜਾਣੋ ਹੋਰ ਫਾਇਦੇ…

Spread the news

ਕੀਵੀ ਇੱਕ ਅਜਿਹਾ ਫਲ ਹੈ ਜੋ ਸਵਾਦ ਹੋਣ ਦੇ ਨਾਲ-ਨਾਲ ਸਰੀਰ ਨੂੰ ਕਈ ਬਿਮਾਰੀਆਂ ਤੋਂ ਵੀ ਛੁਟਕਾਰਾ ਦਿਵਾਉਂਦਾ ਹੈ। ਇਹ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ। ਆਯੁਰਵੇਦ ਮੁਤਾਬਕ ਇਹ ਫਲ ਸਿਹਤ ਲਈ ਬਹੁਤ ਵਧੀਆ ਹੈ। ਕੀਵੀ ਫਲ ‘ਚ ਸਾਰੇ ਉਪਯੋਗੀ ਤੱਤ ਮੌਜੂਦ ਹੁੰਦੇ ਹਨ। ਇਸ ‘ਚ ਵਿਟਾਮਿਨ-ਸੀ ਦੀ ਮਾਤਰਾ ਹੋਣ ਕਾਰਨ ਇਹ ਸਰੀਰ ਨੂੰ ਕਈ ਰੋਗਾਂ ‘ਤੋਂ ਮੁਕਤ ਰੱਖਦਾ ਹੈ ਅਤੇ ਤਣਾਅ ਦੀ ਸਮੱਸਿਆ ਵੀ ਦੂਰ ਰੱਖਦਾ ਹੈ।

ਕੀਵੀ ਫਲ ਖਾਣ ਨਾਲ ਮਿਲਦੇ ਹਨ ਇਹ ਫਾਇਦੇ

ਦਿਲ ਲਈ ਫਾਇਦੇਮੰਦ
ਕੀਵੀ ਫਲ ਖਾਣ ਨਾਲ ਦਿਲ ਦੇ ਰੋਗਾਂ ਤੋਂ ਰਾਹਤ ਮਿਲਦੀ ਹੈ। ਦਿਲ ਸਿਹਤਮੰਦ ਰਹਿੰਦਾ ਹੈ। ਇਸ ਲਈ ਦਿਲ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਬਲੱਡ ਪ੍ਰੈਸ਼ਰ

ਕੀਵੀ ਫਲ ਖਾਣ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ ਰਹਿੰਦੀ ਹੈ। ਇਸ ਲਈ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਸ਼ੂਗਰ ਤੋਂ ਛੁਟਕਾਰਾ
ਇਹ ਫਲ ਸ਼ੂਗਰ ਦੇ ਮਰੀਜ਼ਾਂ ਲਈ ਵੀ ਬੇਹੱਦ ਫਾਇਦੇਮੰਦ ਹੁੰਦਾ ਹੈ। ਇਸ ਲਈ ਕੀਵੀ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਖੂਨ ਦੀ ਕਮੀ ਨੂੰ ਦੂਰ ਕਰੇ
ਕੀਵੀ ਫਲ ਦੀ ਵਰਤੋਂ ਕਰਨ ਨਾਲ ਸਰੀਰ ‘ਚੋਂ ਖੂਨ ਦੀ ਕਮੀ ਪੂਰੀ ਹੋ ਜਾਂਦੀ ਹੈ। ਖੂਨ ਦੀ ਕਮੀ ਹੋਣ ‘ਤੇ ਇਸ ਫਲ ਦੀ ਵਰਤੋਂ ਜ਼ਰੂਰ ਕਰੋ।
ਕੋਲੈਸਟਰੋਲ ਲੇਵਲ ‘ਚ ਮਦਦਗਾਰ
ਕੀਵੀ ਫਲ ਕੋਲੈਸਟਰੋਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਸ ਦੀ ਨਿਯਮਤ ਵਰਤੋ ਨਾਲ ਕੋਲੈਸਟਰੋਲ ਕੰਟਰੋਲ ‘ਚ ਰਹਿੰਦਾ ਹੈ। ਦਿਲ ਨਾਲ ਜੁੜੀਆਂ ਬੀਮਾਰੀਆਂ ‘ਚ ਇਹ ਬਹੁਤ ਫਾਇਦੇਮੰਦ ਹੁੰਦਾ ਹੈ ।

ਸੋਜ ਘੱਟ ਕਰਨ ‘ਚ ਮਦਦ ਕਰਦਾ ਹੈ
ਕੀਵੀ ‘ਚ ਇੰਫਲੇਮੇਟਰੀ ਗੁਣ ਹੁੰਦੇ ਹਨ ਇਸ ਲਈ ਜੇ ਕਿਤੇ ਸਰੀਰ ਦੇ ਅੰਦਰਲੇ ਹਿੱਸੇ ‘ਚ ਸੱਟ ਕਾਰਨ ਸੋਜ ਹੋਵੇ ਤਾਂ ਕੀਵੀ ਫਲ ਦੀ ਵਰਤੋਂ ਕਰੋ ਇਹ ਫਾਇਦੇਮੰਦ ਹੁੰਦਾ ਹੈ।

ਕਬਜ਼ ਤੋਂ ਰਾਹਤ
ਕੀਵੀ ‘ਚ ਫਾਈਬਰ ਭਰਪੂਰ ਮਾਤਰਾ ‘ਚ ਹੁੰਦੇ ਹਨ। ਕੀਵੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ‘ਚ ਫਾਈਬਰ ਦੀ ਮੌਜੂਦਗੀ ਕਾਰਨ ਪਾਚਨ ਕਿਰਿਆ ਵੀ ਸਹੀ ਰਹਿੰਦੀ ਹੈ।