ਨਿਊਜ਼ੀਲੈਂਡ ਦੇ ਬਾਰਡਰ ਖੁੱਲਣ ਤੋੰ ਬਾਅਦ ਹੁਣ 9 ਸਾਲ ਤੋੰ ਘੱਟ ਉਮਰ ਦੇ ਬੱਚੇ ਵੀ ਅੰਤਰਰਾਸ਼ਟਰੀ ਵਿਦਿਆਰਥੀ ਵੀਜੇ ਤੇ ਨਿਊਜ਼ੀਲੈਂਡ ਦੇ ਸਕੂਲਾਂ ‘ਚ ਦਾਖਲਾ ਲੈ ਸਕਣਗੇ ।ਇਸ ਗੱਲ ਦਾ ਐਲਾਨ ਸਿੱਖਿਆ ਮੰਤਰੀ ਕ੍ਰਿਸ ਹਿਪਕਿਨਸ ਵੱਲੋਂ ਕੀਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਇਸ ਐਲਾਨ ਨਾਲ ਨਿਊਜ਼ੀਲੈਂਡ ਦੇ ਸਕੂਲਾਂ ਨੂੰ ਵਿੱਤੀ ਮਦਦ ਮਿਲੇਗੀ ।ਕ੍ਰਿਸ ਹਿਪਕਿਨਸ ਨੇ ਕਿਹਾ ਕਿ ਨਿਊਜ਼ੀਲੈਂਡ ਨੂੰ ਅਸੀੰ ਦੁਨੀਆਂ ਭਰ ਦੇ ਵਿਦਿਆਰਥੀਆਂ ਲਈ ਪਸੰਦੀਦਾ ਮੁਲਕ ਬਣਾਵਾਂਗੇ ਤੇ ਇਸ ਨਾਲ ਦੇਸ਼ ਦੀ ਅਰਥਵਿਵਸਥਾ ਤੇ ਬਿਜ਼ਨਸ ਨੂੰ ਵੱਡਾ ਹੁਲਾਰਾ ਮਿਲੇਗੀ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਸਰਕਾਰ ਵੱਲੋਂ ਨੌੰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਲਈ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ੇ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ ,ਪਰ ਹੁਣ ਇਸ ਮਸਲੇ ਤੇ ਯੂ ਟਰਨ ਲੈਂਦਿਆਂ ਸਰਕਾਰ ਵੱਲੋਂ ਇਸ ਨੂੰ ਮੁੜ ਮਨਜਰੂੀ ਦੇ ਦਿੱਤੀ ਗਈ ਹੈ ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਦੇ ਲਈ ਸਿੱਖਿਆ ਮੰਤਰੀ ਕ੍ਰਿਸ ਹਿਪਕਿਨਸ ਆਉਣ ਵਾਲੇ ਦਿਨਾਂ ਦੇ ਦੌਰਾਨ ਅਮਰੀਕਾ ਸਮੇਤ ਦੁਨੀਆਂ ਦੇ ਕਈ ਹੋਰਨਾਂ ਮੁਲਕਾਂ ਦਾ ਦੌਰਾ ਵੀ ਕਰਨਗੇ ਤੇ ਉਥੋੰ ਦੇ ਵਿਦਿਆਰਥੀਆਂ ਨੂੰ ਨਿਊਜ਼ੀਲੈਂਡ ਆ ਕੇ ਪੜ੍ਹਨ ਦੇ ਲਈ ਪ੍ਰੇਰਿਤ ਕਰਨਗੇ ।