Home » ਫਾਵੋਨਾ ‘ਚ ਰੋਡ ਤੇ ਮਿਲੀ ਇੱਕ ਵਿਅਕਤੀ ਦੀ ਲਾਸ਼,ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ …
Home Page News • New Zealand Local News • NewZealand

ਫਾਵੋਨਾ ‘ਚ ਰੋਡ ਤੇ ਮਿਲੀ ਇੱਕ ਵਿਅਕਤੀ ਦੀ ਲਾਸ਼,ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ …

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਅੱਜ ਤੜਕੇ ਸਵੇਰ ਦੱਖਣੀ ਆਕਲੈਂਡ ਦੇ ਇਲਾਕੇ ਫਾਵੋਨਾ ਵਿੱਚ ਸੜਕ ‘ਤੇ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਆਕਲੈਂਡ ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਐਤਵਾਰ ਸਵੇਰੇ 3:30 ਵਜੇ ਫਾਵੋਨਾ ਵਿੱਚ ਵੇਕਫੀਲਡ ਰੋਡ ‘ਤੇ ਇੱਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾਂ ਮਿਲੀ ਸੀ।ਪੁਲਿਸ ਬੁਲਾਰੇ ਨੇ ਕਿਹਾ ਕੇ ਵਿਅਕਤੀ ਦੀ ਮੌਤ ਕਿਵੇਂ ਹੋਈ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ, ਇਸ ਸਬੰਧੀ ਆਸ ਪਾਸ ਦੇ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਖ਼ਬਰ ਲਿਖੇ ਜਾਣ ਮੌਕੇ ਪੁਲਿਸ ਵੱਲੋਂ ਵੇਕਫੀਲਡ ਰੋਡ ਨੂੰ ਪੁਲਿਸ ਵੱਲੋਂ ਜਾਂਚ ਦੇ ਲਈ ਬੰਦ ਕਰ ਦਿੱਤਾ ਗਿਆ ਸੀ।