Home » ਸਿੱਖ ਦੁਕਾਨਦਾਰਾਂ ਦੇ ਕਾਤਲਾਂ ਨੂੰ ਮਿਲੇਗੀ ਮਿਸਾਲੀ ਸਜ਼ਾ’-ਪਾਕਿ ਪ੍ਰਧਾਨ ਮੰਤਰੀ…
Home Page News India World World News

ਸਿੱਖ ਦੁਕਾਨਦਾਰਾਂ ਦੇ ਕਾਤਲਾਂ ਨੂੰ ਮਿਲੇਗੀ ਮਿਸਾਲੀ ਸਜ਼ਾ’-ਪਾਕਿ ਪ੍ਰਧਾਨ ਮੰਤਰੀ…

Spread the news

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਐਤਵਾਰ ਨੂੰ ਖੈਬਰ ਪਖਤੂਨਖਵਾ ਦੇ ਪੇਸ਼ਾਵਰ ਸ਼ਹਿਰ ਵਿੱਚ ਦੋ ਸਿੱਖ ਦੁਕਾਨਦਾਰਾਂ ਦੀ ਹੱਤਿਆ ਦੀ ਸਖ਼ਤ ਨਿੰਦਾ ਕੀਤੀ ਤੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਵੀ ਦਿੱਤੇ। ਸ਼ਰੀਫ ਨੇ ਟਵੀਟ ਕਰਕੇ ਕਿਹਾ ਕਿ ਪਾਕਿਸਤਾਨ ਇਸ ਦੇ ਸਾਰੇ ਲੋਕਾਂ ਨਾਲ ਜੁੜਿਆ ਹੋਇਆ ਹੈ। ਤੱਥਾਂ ਦਾ ਪਤਾ ਲਗਾਉਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਕਾਤਲਾਂ ਨੂੰ ਗ੍ਰਿਫਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਪੀੜਤ ਲੋਕਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਹ ਘਟਨਾ ਪੇਸ਼ਾਵਰ ਸ਼ਹਿਰ ਦੇ ਸਰਬੰਦ ਦੇ ਬਾਟਾ ਤਾਲ ਬਾਜ਼ਾਰ ‘ਚ ਵਾਪਰੀ। ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਸਲਜੀਤ ਸਿੰਘ ਅਤੇ ਰਣਜੀਤ ਸਿੰਘ ‘ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਦੋਵਾਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਵੀ ਇਸ ਕਤਲ ਦੀ ਨਿੰਦਾ ਕੀਤੀ।