ਨਿਹੰਗ ਸਿੰਘਾਂ ਦੇ ਇੱਕ ਸਮੂਹ ਨੇ ਇੱਕ 26 ਸਾਲਾ ਨੌਜਵਾਨ ਨੂੰ ਲੜਕੀ ਨੂੰ ਅਗਵਾ ਕਰਨ ਦੇ ਸ਼ੱਕ ਵਿੱਚ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਸਮਰਾਲਾ ਦੇ ਪਿੰਡ ਮੰਜਾਲੀ ਕਲਾਂ ਵਿੱਚ ਐਤਵਾਰ ਨੂੰ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਸੋਮਵਾਰ ਨੂੰ ਉਸ ਦੀ ਮੌਤ ਹੋ ਗਈ।ਪੁਲਿਸ ਨੇ ਦੱਸਿਆ ਕਿ ਪਿੰਡ ਕੂਹਲੀ ਕਲਾਂ ਦੇ 26 ਸਾਲਾ ਅਵਤਾਰ ਸਿੰਘ ਦੇ ਕਤਲ ਦੇ ਦੋਸ਼ ਵਿੱਚ 9 ਨਿਹੰਗ ਸਿੰਘਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 4 ਅਜੇ ਫਰਾਰ ਹਨ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਪਿੰਡ ਮੰਜਾਲੀ ਕਲਾਂ ਦੀ ਇੱਕ ਲੜਕੀ ਕੁਝ ਦਿਨਾਂ ਤੋਂ ਲਾਪਤਾ ਸੀ ਤੇ ਇਸ ਸਬੰਧੀ ਪੁਲਿਸ ਵੱਲੋਂ ਕੱਲ੍ਹ ਉਨ੍ਹਾਂ ਦੇ ਲੜਕੇ ਅਵਤਾਰ ਸਿੰਘ (22) ਵਾਸੀ ਪਿੰਡ ਕੂਹਲੀ ਕਲਾਂ ਨੂੰ ਸ਼ੱਕ ਦੇ ਆਧਾਰ ’ਤੇ ਸਮਰਾਲਾ ਥਾਣੇ ਬੁਲਾਇਆ ਗਿਆ ਸੀ।ਲੜਕੀ ਦੇ ਪਿੰਡ ਮੰਜਾਲੀ ਕਲਾਂ ਤੋਂ ਕੁਝ ਨਿਹੰਗ ਵੀ ਇੱਥੇ ਆਪਣੇ ਸਾਥੀਆਂ ਨਾਲ ਮੌਜੂਦ ਸਨ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ 15-20 ਨਿਹੰਗ ਨੌਜਵਾਨ ਸਮਝੌਤਾ ਕਰਨ ਦੀ ਗੱਲ ਕਹਿ ਕੇ ਉਨ੍ਹਾਂ ਨੂੰ ਆਪਣੇ ਡੇਰੇ ਲੈ ਗਏ ਜਿੱਥੇ ਉਨ੍ਹਾਂ ਅਵਤਾਰ ਸਿੰਘ ਦੀ ਕੁੱਟ-ਮਾਰ ਕੀਤੀ।ਉਸ ਨੇ ਦੋਸ਼ ਲਾਇਆ ਕਿ ਨਿਹੰਗਾਂ ਨੇ ਅਵਤਾਰ ਨੂੰ ਪੁੱਛਗਿੱਛ ਕਰਨ ਲਈ ਜਬਰੀ ਆਪਣੇ ਕੋਲ ਰੱਖ ਲਿਆ ਤੇ ਪਰਿਵਾਰਕ ਮੈਂਬਰਾਂ ਨੂੰ ਵਾਪਸ ਭੇਜ ਦਿੱਤਾ। ਸਵੇਰੇ ਪਰਿਵਾਰ ਨੂੰ ਇਹ ਖ਼ਬਰ ਮਿਲੀ ਕਿ ਡੇਰੇ ’ਤੇ ਅਵਤਾਰ ਸਿੰਘ ਦੀ ਮੌਤ ਹੋ ਗਈ ਹੈ। ਉਹ ਜਦੋਂ ਡੇਰੇ ’ਤੇ ਪਹੁੰਚੇ ਤਾਂ ਨੌਜਵਾਨ ਦੀ ਲਾਸ਼ ਪਈ ਸੀ, ਜਿਸ ਨਾਲ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਗਈ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਨਿਹੰਗ ਸਿੰਘਾਂ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਨਿਹੰਗ ਸਿੰਘਾਂ ਵੱਲੋਂ ਕੁੱਟ-ਕੁੱਟ ਕੇ ਨੌਜਵਾਨ ਦੀ ਕੀਤੀ ਹੱਤਿਆਂ,ਘਟਨਾਂ ਸਮਰਾਲਾ ਦੀ…
May 17, 2022
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,266
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,247
- NewZealand3,574
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












