Home » ਝੁੱਗੀਆਂ ‘ਚ ਸੜ ਗਈ ਬੱਚੀ ਦੇ ਪਰਿਵਾਰ ਨੂੰ 15 ਲੱਖ ਮੁਆਵਜ਼ਾ ਦੇਵੇ ਸਰਕਾਰ-BKU ਉਗਰਾਹਾਂ …
Home Page News India India News

ਝੁੱਗੀਆਂ ‘ਚ ਸੜ ਗਈ ਬੱਚੀ ਦੇ ਪਰਿਵਾਰ ਨੂੰ 15 ਲੱਖ ਮੁਆਵਜ਼ਾ ਦੇਵੇ ਸਰਕਾਰ-BKU ਉਗਰਾਹਾਂ …

Spread the news

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਡੇਰਾਬਸੀ ਹਲਕੇ ਦੇ ਪਿੰਡ ਸੁੰਡਰਾਂ ਵਿਚ ਝੁੱਗੀਆਂ ਨੂੰ ਸਾੜਨ ਤੇ ਇਕ ਬੱਚੀ ਨੂੰ ਵਿੱਚੇ ਹੀ ਜ਼ਿੰਦਾ ਜਲਾ ਦਿੱਤੀ ਜਾਣ ਦੀ ਘਟਨਾ ਦੀ ਪਡ਼ਤਾਲ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਜਿਸ ਪਰਿਵਾਰ ਦੀ ਬੱਚੀ ਦੀ ਮੌਤ ਹੋਈ ਹੈ, ਉਸ ਨੂੰ ਪੰਜਾਬ ਸਰਕਾਰ ਵੱਲੋਂ ਪੰਦਰਾਂ ਲੱਖ ਰੁਪਏ ਦੀ ਵਿਸ਼ੇਸ਼ ਸਹਾਇਤਾ ਦਿੱਤੀ ਜਾਵੇ।