Home » ਪੰਜਾਬ ‘ਚ ਅੱਤ ਦੀ ਗਰਮੀ ਤੋਂ ਮਿਲੀ ਰਾਹਤ ,ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ…
Home Page News • India • India News

ਪੰਜਾਬ ‘ਚ ਅੱਤ ਦੀ ਗਰਮੀ ਤੋਂ ਮਿਲੀ ਰਾਹਤ ,ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ…

Spread the news


ਪਟਿਆਲਾ : ਸੋਮਵਾਰ ਤੜਕੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਦਿੱਤੀ। ਪੰਜਾਬ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ਬਿਲਕੁਲ ਸਹੀ ਸਾਬਿਤ ਹੋਈ।ਗਰਮੀਆਂ ਦੇ ਪ੍ਰਕੋਪ ਵਿਚਕਾਰ ਠੰਡੀਆਂ ਹਵਾਵਾਂ ਅਤੇ ਮੀਂਹ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਤੇ ਉਨ੍ਹਾਂ ਨੂੰ ਠੰਡਕ ਦਾ ਅਹਿਸਾਸ ਕਰਵਾਇਆ ਹੈ। ਭਾਰੀ ਮੀਂਹ ਦੇ ਨਾਲ-ਨਾਲ ਹਨੇਰੀ ਵੀ ਚੱਲੀ। ਸੋਮਵਾਰ ਤੜਕ ਸਾਰ ਤੋਂ ਹੀ ਪੰਜਾਬ ਭਰ ਵਿੱਚ ਭਾਰੀ ਮੀਂਹ ਪਿਆ। ਭਾਵੇਂ ਥੋੜ੍ਹੇ ਸਮੇਂ ਲਈ ਮੀਂਹ ਪਿਆ ਪਰ ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।