Home » ਭਗਵੰਤ ਮਾਨ ਵੱਲੋਂ ਵਿਜੈ ਸਿੰਗਲਾ ਵਿਰੁੱਧ ਕਾਰਵਾਈ ਤੇ ਖਹਿਰਾ ਨੇ ਕੀਤੀ ਸ਼ਲਾਘਾ…
Home Page News India News

ਭਗਵੰਤ ਮਾਨ ਵੱਲੋਂ ਵਿਜੈ ਸਿੰਗਲਾ ਵਿਰੁੱਧ ਕਾਰਵਾਈ ਤੇ ਖਹਿਰਾ ਨੇ ਕੀਤੀ ਸ਼ਲਾਘਾ…

Spread the news

ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਆਪਣੀ ਕੈਬਨਿਟ ਤੋਂ ਹਟਾ ਦਿੱਤਾ ਹੈ। ਉਨ੍ਹਾਂ ‘ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਨੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਡਾਕਟਰ ਵਿਜੇ ਸਿੰਗਲਾ ਖਿਲਾਫ ਮਾਮਲਾ ਦਰਜ ਕੀਤਾ ਗਿਆ।ਮਾਨ ਵੱਲੋਂ ਡਾ. ਸਿੰਗਲਾ ਖਿਲਾਫ ਕੀਤੀ ਕਾਰਵਾਈ ਦੀ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੇ ਤਾਰੀਫ ਕੀਤੀ ਹੈ। ਸੁਖਪਾਲ ਖਹਿਰਾ ਨੇ ਆਪਣੇ ਟਵਿੱਟ ਲਿਖਿਆ ਹੈ ਕਿ  ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਆਪਣੇ ਮੰਤਰੀ ਨੂੰ ਬਰਖਾਸਤ ਕਰਨ ਦੇ ਉਸ ਦੇ ਦਲੇਰ ਫੈਸਲੇ ‘ਤੇ ਵਧਾਈ ਦਿੰਦਾ ਹਾਂ, ਇਹ ਸਖ਼ਤ ਕਾਰਵਾਈ ਸਾਰੇ ਭ੍ਰਿਸ਼ਟ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਨੂੰ ਪੂਰੇ ਪੰਜਾਬ ਦਾ ਸੁਨੇਹਾ ਦੇਵੇਗੀ। ਮੈਂ ਹਮੇਸ਼ਾ ਕਿਹਾ ਹੈ ਕਿ ਸਾਰੇ ਚੰਗੇ ਫੈਸਲਿਆਂ ਦਾ ਸਵਾਗਤ ਕੀਤਾ ਜਾਵੇਗਾ।