Home » S.G.P.C ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ
Home Page News India India News

S.G.P.C ਦੇ ਪ੍ਰਧਾਨ ਨੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ

Spread the news

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਦੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਦਿੱਲੀ ਅਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ’ਤੇ ਗ੍ਰਹਿ ਮੰਤਰੀ ਸਮੇਤ ਹੋਰਾਂ ਨੂੰ ਮਿਲਣ ਦਾ ਫੈਸਲਾ 11 ਮੈਂਬਰੀ ਕਮੇਟੀ ਦੀ ਬੀਤੇ ਦਿਨੀ ਹੋਈ ਪਲੇਠੀ ਇਕੱਤਰਤਾ ਵਿਚ ਲਿਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਾਂਝੀ ਕਮੇਟੀ ਦੇ ਫੈਸਲੇ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਬਸਾਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ।