Home » ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਜਾਰੀ…
Home Page News India India News

ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਜਾਰੀ…

Spread the news

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਰਟਲ ਜਾਰੀ ਕੀਤਾ ਹੈ। ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਮਿਲਣਗੇ। ਪੰਜਾਬ ਸਰਕਾਰ ਸਿੱਧੀ ਬਿਜਾਈ ‘ਤੇ ਪ੍ਰਤੀ ਏਕੜ 1500 ਰੁਪਏ ਸਰਕਾਰ ਦੇਵੇਗੀ ।

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ! ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500/ਏਕੜ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਸੀ। ਅੱਜ ਅਸੀਂ ਇੱਕ ਪੋਰਟਲ ਲਾਂਚ ਕੀਤਾ ਜਿੱਥੇ ਕਿਸਾਨ ਆਪਣਾ ਨਾਮ ਅਤੇ ਜਾਣਕਾਰੀ ਭਰਕੇ ਸਰਕਾਰ ਦੀ ਸਕੀਮ ਦਾ ਲਾਭ ਲੈ ਸਕਦੇ ਹਨ।