Home » ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ਦੀ ਮਿਤੀ ਦਾ ਐਲਾਨ…
Home Page News India India News

ਸੰਗਰੂਰ ਲੋਕ ਸਭਾ ਜਿਮਨੀ ਚੋਣਾਂ ਦੀ ਮਿਤੀ ਦਾ ਐਲਾਨ…

Spread the news

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਚੋਣਾਂ ਦਾ ਬਿਗਲ ਵੱਜ ਗਿਆ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਤੋਂ ਭਗਵੰਤ ਮਾਨ ਦੇ ਅਸਤੀਫੇ ਕਾਰਨ ਇੱਥੇ ਉਪ ਚੋਣ ਹੋਣੀ ਹੈ। ਵਿਧਾਨ ਸਭਾ ਵਾਂਗ ਇਸ ਵਾਰ ਪਹਿਲੀ ਵਾਰ ਹੋਵੇਗਾ ਜਦੋਂ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਚਾਰ ਵੱਡੀਆਂ ਸਿਆਸੀ ਪਾਰਟੀਆਂ ਮੈਦਾਨ ਵਿੱਚ ਹੋਣਗੀਆਂ ਪਰ ਸਭ ਤੋਂ ਵੱਡੀ ਪ੍ਰੀਖਿਆ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਦੇਣੀ ਪਵੇਗੀ। ਪੰਜਾਬ ਵਿੱਚ ਨਵੀਂ ਸੂਬਾ ਸਰਕਾਰ ਦੇ ਗਠਨ ਤੋਂ ਤਿੰਨ ਮਹੀਨੇ 13 ਦਿਨ ਬਾਅਦ 23 ਜੂਨ ਨੂੰ ਜ਼ਿਮਨੀ ਚੋਣਾਂ ਲਈ ਵੋਟਾਂ ਪੈਣਗੀਆਂ। ਅਜੇ ਤੱਕ ਕਿਸੇ ਵੀ ਪਾਰਟੀ ਨੇ ਉਮੀਦਵਾਰ ਸਬੰਧੀ ਆਪਣਾ ਪੱਤਾ ਨਹੀਂ ਖੋਲ੍ਹਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 2014 ਅਤੇ 2019 ਵਿੱਚ ਲਗਾਤਾਰ ਦੋ ਵਾਰ ਸੰਗਰੂਰ ਲੋਕ ਸਭਾ ਸੀਟ ਤੋਂ ਜਿੱਤੇ ਸਨ। 2019 ਵਿੱਚ, ਭਗਵੰਤ ਮਾਨ ਹੀ ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਨੁਮਾਇੰਦਗੀ ਕਰਨ ਵਾਲੇ ਉਮੀਦਵਾਰ ਸਨ