Home » ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ…
Home Page News India India News

ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ…

Spread the news

ਟੈਰਰ ਫੰਡਿੰਗ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਯਾਸੀਨ ਮਲਿਕ ਨੂੰ ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਫ਼ੈਸਲੇ ਦੌਰਾਨ ਮਲਿਕ ਕੋਰਟ ‘ਚ ਮੌਜੂਦ ਰਿਹਾ। ਯਾਸੀਨ ਮਲਿਕ ‘ਤੇ ਫ਼ੈਸਲੇ ਨੂੰ ਦੇਖ਼ਦੇ ਹੋਏ ਕੋਰਟ ਵਿਚ ਭਾਰੀ ਸੁਰੱਖਿਆ ਦਾ ਇੰਤਜ਼ਾਮ ਕੀਤਾ ਗਿਆ ਹੈ। ਦਿੱਲੀ ਵਿੱਚ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ ਅੱਜ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅੱਤਵਾਦ ਲਈ ਫੰਡਿੰਗ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮਲਿਕ ਨੂੰ ਕੁਝ ਦਿਨ ਪਹਿਲਾਂ ਅੱਤਵਾਦੀ ਫੰਡਿੰਗ ਮਾਮਲੇ ‘ਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ਤੋਂ ਪਹਿਲਾਂ ਐਨਆਈਏ ਨੇ ਮਲਿਕ ਨੂੰ ਅੱਤਵਾਦੀ ਫੰਡਿੰਗ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਲਈ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ 19 ਮਈ ਨੂੰ ਮਲਿਕ ਖ਼ਿਲਾਫ਼ ਲਗਾਏ ਦੋਸ਼ਾਂ ਲਈ ਸਜ਼ਾ ਤੈਅ ਕਰਨ ਵਾਸਤੇ ਦਲੀਲਾਂ ਸੁਣਨ ਲਈ ਮਾਮਲੇ ਦੀ ਸੁਣਵਾਈ 25 ਮਈ ਲਈ ਪਾ ਦਿੱਤੀ ਸੀ। ਅੱਜ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਫ਼ੈਸਲੇ ਦੌਰਾਨ ਮਲਿਕ ਕੋਰਟ ‘ਚ ਮੌਜੂਦ ਸੀ।