Home » ਆਕਲੈਂਡ ਵਿੱਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ,ਦੋ ਵਿਅਕਤੀ ਹੋਏ ਜ਼ਖ਼ਮੀ…
Home Page News New Zealand Local News NewZealand

ਆਕਲੈਂਡ ਵਿੱਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ,ਦੋ ਵਿਅਕਤੀ ਹੋਏ ਜ਼ਖ਼ਮੀ…

Spread the news

ਆਕਲੈਂਡ(ਬਲਜਿੰਦਰ ਸਿੰਘ) ਆਕਲੈਂਡ ਦੇ ਉਪਨਗਰ ਪਾਰਨੇਲ ਵਿਚ ਇਕ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਕਾਰਨ ਦੋ ਲੋਕ ਜ਼ਖਮੀ ਹੋ ਗਏ ਹਨ। ਸੇਂਟ ਜੌਨ ਐਂਬੂਲੈਂਸ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲਈ ਅਤੇ ਦੂਜੇ ਨੂੰ ਦਰਮਿਆਨੀ ਸੱਟਾਂ ਲਈ ਇਲਾਜ ਕੀਤਾ ਜਾ ਰਿਹਾ ਹੈ ਦੋਵਾਂ ਮਰੀਜ਼ਾਂ ਨੂੰ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ।
ਫਾਇਰ ਐਂਡ ਐਮਰਜੈਂਸੀ NZ (FENZ) ਦੇ ਬੁਲਾਰੇ ਨੇ ਕਿਹਾ ਕਿ ਉਹਨਾਂ ਨੂੰ ਸ਼ਨੀਵਾਰ ਸਵੇਰੇ 8.28 ਵਜੇ ਅੱਗ ਲੱਗਣ ਦੀਆਂ ਦੀ ਰਿਪੋਰਟਾਂ ਪ੍ਰਾਪਤ ਹੋਈ।ਅੱਗ ਬੁਝਾਊ ਅਮਲੇ ਨੇ ਮੌਕੇ ‘ਤੇ ਪਹੁੰਚ ਕੇ ਤਿੰਨ ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਲੱਗੀ ਤੇ ਕਾਬੂ ਪਾਉਣ ਲਈ ਕੰਮ ਜਾਰੀ ਕੀਤਾ ਉਹਨਾਂ ਕਿਹਾ ਅੱਗ ਇਮਾਰਤ ਦੀ ਹੇਠਲੀ ਮੰਜ਼ਿਲ ‘ਤੇ ਲੱਗੀ ਸੀ।