ਅੰਤਰਰਾਸ਼ਟਰੀ ਨਸ਼ਾ ਤਸਕਰ ਜਗਦੀਸ਼ ਸਿੰਘ ਭੋਲਾ ਕੋਲੋਂ ਮੋਬਾਈਲ ਬਰਾਮਦ ਹੋਣ ਤੋਂ ਬਾਅਦ ਉਸਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਗੁਰਦਾਸਪੁਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ। ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਭੋਲਾ ਨੂੰ ਗੁਰਦਾਸਪੁਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਕੈਦੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਹਰ ਹਾਲਤ ਵਿੱਚ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਸਾਬਕਾ ਕੌਮਾਂਤਰੀ ਭਲਵਾਨ ਜਗਦੀਸ਼ ਭੋਲਾ ਨੂੰ ਅੱਜ ਇਥੋਂ ਗੁਰਦਾਸਪੁਰ ਜੇਲ੍ਹ ‘ਚ ਤਬਦੀਲ ਕਰ ਦਿੱਤਾ ਗਿਆ ਹੈ। ਇਹ ਤਬਦੀਲੀ ਦੋ ਦਿਨ ਪਹਿਲਾਂ ਭੋਲਾ ਕੇ ਕਬਜ਼ੇ ਵਿੱਚੋਂ ਮੋਬਾਈਲ ਫੋਨ ਤੇ ਸਿੰਮ ਕਾਰਡ ਬਰਾਮਦ ਹੋਣ ਮਗਰੋਂ ਕੀਤੀ ਗਈ ਹੈ।